15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 04-12-2025
ਜੇਠੂਵਾਲ, 3 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕਾਰ ਸੇਵਾ ਵਾਲੇ ਸੰਤ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲੇ ਜੋ ਕਿ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ, ਬਾਬਾ ਕੰਵਲਜੀਤ ਸਿੰਘ ਜੀ ਉਦੋਕੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਅਮਰੀਕ ਸਿੰਘ ਸੁਧਾਰਪੁਰੀ ਜੇਠੂਵਾਲ, ਬਾਬਾ ਸੁਖਚੈਨ ਸਿੰਘ ਚੰਨਾ ਸੁਧਾਰਪੁਰੀ ਅਨੰਦਪੁਰ ਵਾਲੇ, ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ, ਤਲਬੀਰ ਸਿੰਘ ਗਿੱਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮਜੀਠਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਜਤਿੰਦਰਪਾਲ ਸਿੰਘ ਲੰਦੇਹ ਗੁਰਦੁਆਰਾ ਸ਼ਹੀਦਾਂ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਸਾਬਕਾ ਮੈਨੇਜਰ ਸਤਨਾਮ ਸਿੰਘ ਮਾਂਗਾ ਸਰਾਏ ਸ੍ਰੀ ਦਰਬਾਰ ਸਾਹਿਬ, ਬਲਰਾਜ ਸਿੰਘ ਹੈਪੀ ਸੁਧਾਰਪੁਰੀ, ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ ਸਿਆਸੀ ਸਕੱਤਰ ਮਜੀਠੀਆ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਰਪੰਚ ਗੁਰਭੇਜ ਸਿੰਘ ਸੋਨਾ ਭੋਆ, ਅਕਾਲੀ ਆਗੂ ਜਸਪਾਲ ਸਿੰਘ ਭੋਆ, ਗੁਰਕੀਰਤ ਸਿੰਘ ਬੱਲ, ਸੰਤੋਖ ਸਿੰਘ ਢੱਡੇ, ਮੱਖਣ ਸਿੰਘ ਹਰੀਆਂ, ਲਵਪ੍ਰੀਤ ਸਿੰਘ ਢੱਡੇ ਸਮੇਤ ਹੋਰ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਸੁੱਚਾ ਸਿੰਘ ਕਿਲਾ ਅਨੰਦਗੜ੍ਹ ਵਾਲੇ ਵਾਲਿਆਂ ਨੇ ਆਪਣਾ ਸਾਰਾ ਜੀਵਨ ਨਾਮ ਸਿਮਰਨ ਤੇ ਗੁਰਧਾਮਾਂ ਦੀ ਸੇਵਾ ਕਰਵਾ ਕੇ ਗੁਰ ਦੇ ਲੇਖੇ ਲਾਇਆ ਤੇ ਗੁਰ ਘਰ ਦੀਆਂ ਨਾਮਲੇਵਾ ਸੰਗਤਾਂ ਨੂੰ ਗੁਰੂ ਘਰ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਵਲੋਂ ਅਨੇਕਾਂ ਗੁਰਧਾਮਾਂ ਦੇ ਕਾਲਜ ਹਸਪਤਾਲ ਬਣਾ ਕੇ ਸੰਗਤਾਂ ਨੂੰ ਸੌਂਪੇ ਤੇ ਸੰਗਤਾਂ ਨੂੰ ਨਾਮ ਸਿਮਰਨ ਜਪਣ ਨਾਲ ਜੋੜਿਆ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਕੱਕੜ ਅਗਲੀ ਖ਼ਬਰ ਸੀਸ ਭੇਟ ਦਿਵਸ ਨੂੰ ਸਮਰਪਿਤ ਮਹਿਤਾ 'ਚ ਗੁਰਮਤਿ ਸਮਾਗਮ 6 ਨੂੰ -ਬਾਬਾ ਸੋਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।