ਜੇਠੂਵਾਲ, 3 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਸੂਬੇ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਦੀ ਅਗਵਾਈ 'ਚ ਹਲਕੇ ਦੇ ਵੋਟਰਾਂ ਦਾ ਫਤਵਾ ਲੈ ਕੇ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਜਿੱਤੇਗਾ ਅਤੇ ਆਪ ਸਮੇਤ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿਚ ਭਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਿਆਸੀ ਸਲਾਹਕਾਰ ਲਖਬੀਰ ਸਿੰਘ ਗਿੱਲ ਵਲੋਂ ਹਲਕਾ ਮਜੀਠਾ ਦੇ ਜ਼ੋਨ ਲੁੱਧੜ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬਾ ਅਰਪਿੰਦਰ ਕੌਰ ਪਤਨੀ ਸਾਬਕਾ ਸਰਪੰਚ ਜਸਵੰਤ ਸਿੰਘ ਲੁੱਧੜ ਨੂੰ ਉਮੀਦਵਾਰ ਐਲਾਨ ਤੋਂ ਉਪਰੰਤ ਚੋਣ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ | ਗਿੱਲ ਨੇ ਕਿਹਾ ਕਿ ਅਕਾਲੀ ਆਗੂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਲਈ ਕਮਰਕੱਸੇ ਕੱਸ ਲਏ ਹਨ ਅਤੇ ਉਹ ਹਲਕਾ ਮਜੀਠਾ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ | ਉਨ੍ਹਾਂ ਜ਼ੋਨ ਲੁੱਧੜ ਦੇ ਵੋਟਰਾਂ ਨੂੰ ਬਲਾਕ ਸੰਮਤੀ ਦੀ ਅਕਾਲੀ ਦਲ ਦੀ ਉਮੀਦਵਾਰ ਅਰਪਿੰਦਰ ਕੌਰ ਨੂੰ ਆਪਣਾ ਇਕ ਇਕ ਵੋਟ ਪਾ ਕੇ ਉਸ ਨੂੰ ਵੱਡੀ ਲੀਡ ਨਾਲ ਜਿਤਾ ਕੇ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇਣ | ਇਸ ਮੌਕੇ ਨੰਬਰਦਾਰ ਸੁਖਜੀਤ ਸਿੰਘ, ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ, ਸਾਬਕਾ ਪੰਚ ਦਿਲਬਾਗ ਸਿੰਘ, ਮਾਸਟਰ ਅਜੀਤ ਸਿੰਘ ਲੁੱਧੜ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਟੋਨੀ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ |