ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਕਰਦੇ ਆ ਰਹੇ ਪੈਨਸ਼ਨਰਾਂ ਦੀ ਜੁਝਾਰੂ ਜਥੇਬੰਦੀ ਪੰਜਾਬ ਪੈਨਸ਼ਨਰਜ਼ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਤਹਿਸੀਲ ਪ੍ਰਧਾਨ ਕੁਲਦੀਪ ਸਿੰਘ ਬੱਲ ਦੀ ਅਗਵਾਈ ਹੇਠ ਸੂਬੇ ਭਰ ਦੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅਜਨਾਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਕੱਤਰ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਸੱਤਿਆਪਾਲ ਗੁਪਤਾ, ਤਹਿਸੀਲ ਪ੍ਰਧਾਨ ਕੁਲਦੀਪ ਸਿੰਘ ਬੱਲ, ਜਨਰਲ ਸਕੱਤਰ ਪਰਮਜੀਤ ਸਿੰਘ ਨਿੱਝਰ ਅਤੇ ਹਰਜੀਤ ਸਿੰਘ ਉੱਪਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਕੇ ਸੇਵਾਮੁਕਤ ਹੋਣ ਵਾਲੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਪੈਨਸ਼ਨਰਜ਼ ਵਿਚ ਭਾਰੀ ਰੋਸ ਜੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਕੁਲਵੰਤ ਸਿੰਘ ਤੋਲਾਨੰਗਲ, ਬਲਰਾਜ ਸਿੰਘ ਭੰਗੂ ਪ੍ਰਧਾਨ ਅੰਮਿ੍ਤਸਰ, ਰਾਣਾ ਪ੍ਰਤਾਪ ਸਿੰਘ, ਬਲੌਰ ਸਿੰਘ ਵਿਰਕ, ਜਗਦੀਸ਼ ਸਿੰਘ, ਮਾਸਟਰ ਰਘਬੀਰ ਸਿੰਘ, ਕੁਲਵੰਤ ਸਿੰਘ ਅੱਬੂਸੈਦ, ਸਰਦੂਲ ਸਿੰਘ, ਅਜੀਤ ਸਿੰਘ ਥੋਬਾ, ਪ੍ਰਗਟ ਸਿੰਘ, ਰਾਮ ਖਿਲਾਵਣ, ਦਰਸ਼ਨ ਲਾਲ ਭੱਖਾ, ਦੇਸ ਰਾਜ, ਕਸ਼ਮੀਰ ਸਿੰਘ ਦਾਲਮ ਤੇ ਹੋਰ ਹਾਜ਼ਰ ਸਨ |