ਅਜਨਾਲਾ, 3 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀਆਂ ਜਿੱਤਾਂ ਪ੍ਰਾਪਤ ਕਰਕੇ ਵਿਰੋਧੀਆਂ ਨੂੰ ਚਾਰੇ ਖਾਨੇ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਸੰਮਤੀ ਅਜਨਾਲਾ ਦੇ ਜ਼ੋਨ ਜਾਫਰਕੋਟ ਤੋਂ 'ਆਪ' ਉਮੀਦਵਾਰ ਮਲੂਕ ਸਿੰਘ ਦੇ ਹੱਕ ਵਿਚ ਕੀਤੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਦਾਹੀਣ ਹੋ ਚੁੱਕੀਆਂ ਵਿਰੋਧੀ ਧਿਰਾਂ ਨੂੰ ਪੰਜਾਬ ਦੇ ਸੂਝਵਾਨ ਲੋਕ ਪਿਛਲੀਆਂ ਚੋਣਾਂ ਵਾਂਗ ਇਨ੍ਹਾਂ ਚੋਣਾਂ ਵਿਚ ਵੀ ਮੂੰਹ ਨਹੀਂ ਲਗਾਉਣਗੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਦੀ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਪੰਜਾਬ ਦੇ ਹਿੱਤ ਵਿਚ ਲਏ ਇਤਿਹਾਸਿਕ ਫ਼ੈਸਲਿਆਂ 'ਤੇ ਮੋਹਰ ਲਗਾਉਣਗੇ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ ਬਲਾਕ ਪ੍ਰਧਾਨ ਸਾਹਿਬ ਸਿੰਘ ਫ਼ੌਜੀ ਰਾਏਪੁਰ ਕਲਾਂ, ਸਰਪੰਚ ਲਖਬੀਰ ਸਿੰਘ ਲੱਖਾ ਬਿਕਰਾਊਰ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਸੁਰਿੰਦਰ ਸਿੰਘ ਹਾਸ਼ਮਪੁਰਾ, ਸਰਪੰਚ ਮਾਸਟਰ ਮੇਜਰ ਸਿੰਘ ਜਾਫਰਕੋਟ, ਸਰਪੰਚ ਲਾਭ ਸਿੰਘ ਮਾਝੀਮੀਆਂ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ, ਸਰਪੰਚ ਹਰਮਿੱਤਰ ਸਿੰਘ ਬਰਲਾਸ, ਸਰਪੰਚ ਰਣਜੀਤ ਸਿੰਘ ਸੈਦਪੁਰ ਅਤੇ ਸਰਪੰਚ ਕੁਲਦੀਪ ਸਿੰਘ ਸ਼ੇਖ ਭੱਟੀ ਆਦਿ ਹਾਜ਼ਰ ਸਨ |