15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਰਈਆ ਨਾਲ ਸੰਬੰਧਿਤ 25 ਬਲਾਕ ਸੰਮਤੀ ਤੇ ਦੋ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਚ ਹੋਣਗੀਆਂ ਚੋਣਾਂ <br/>

ਅਜੀਤ ਡੈਸਕ 04-12-2025
ਬਾਬਾ ਬਕਾਲਾ ਸਾਹਿਬ, 3 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਚੋਣ ਸਰਗਰਮੀਆਂ ਸਿਖਰਾਂ 'ਤੇ ਹਨ | ਬਲਾਕ ਸੰਮਤੀ ਰਈਆ ਨਾਲ ਸੰਬੰਧਿਤ 25 ਜ਼ੋਨਾਂ 'ਚ ਕੁੱਲ 89 ਪਿੰਡਾਂ ਦੇ ਆਧਾਰ 'ਤੇ ਕੁੱਲ 150 ਬੂਥ ਬਣਾਏ ਗਏ ਹਨ, ਜਦਕਿ ਦੋ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਕਲਾਂ ਵਿਚ 64 ਬੂਥ ਅਤੇ ਜ਼ੋਨ ਬਿਆਸ ਵਿਚ 66 ਬੂਥ ਬਣਾਏ ਗਏ ਹਨ | ਇਨ੍ਹਾ ਚੋਣਾਂ ਨੂੰ ਲੈ ਕੇ ਮੌਜੂਦਾ ਸੱਤਾਧਾਰੀ ਪਾਰਟੀ ਵਲੋਂ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਕਾਂਗਰਸ ਪਾਰਟੀ ਵਲੋਂ ਸਾਬਕਾ ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਗਿੱਲ ਡਿੰਪਾ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪੋ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ |
ਤੀਸਰੇ ਦਿਨ ਬਲਾਕ ਸੰਮਤੀ ਲਈ 31 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ : ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੇ ਤੀਸਰੇ ਦਿਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਚੋਣ ਅਧਿਕਾਰੀ ਕਮ ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ ਕੋਲ ਬਲਾਕ ਸੰਮਤੀ ਬਲਾਕ ਰਈਆ ਨਾਲ ਸੰਬੰਧਿਤ 25 ਜ਼ੋਨਾਂ ਲਈ ਵੱਖ-ਵੱਖ ਪਾਰਟੀਆਂ ਵਲੋਂ ਕੁੱਲ 31 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਰੌਬਿਨਜੀਤ ਕੌਰ ਨੇ ਦੱਸਿਆ ਕਿ ਅੱਜ 4 ਦਸੰਬਰ ਤੱਕ ਸਵੇਰੇ 11 ਤੋਂ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ | ਜਦਕਿ 5 ਦਸੰਬਰ ਨੂੰ ਨਾਮਜ਼ਦਗੀ ਪੱਤਰ ਦੀ ਪੜਤਾਲ ਹੋਵੇਗੀ ਅਤੇ 6 ਦਸੰਬਰ ਨੂੰ ਚੋਣ ਨਾ ਲੜਣ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਅਤੇ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਦੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਧੀਕ ਕਮਿਸ਼ਨਰ ਨਗਰ ਨਿਗਮ ਅੰਮਿ੍ਤਸਰ ਸੁਰਿੰਦਰ ਸਿੰਘ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਗੰਨੇ ਦਾ ਪਿੜਾਈ ਸੀਜ਼ਨ ਆਰੰਭ ਅਗਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'ਆਪ' ਉਮੀਦਵਾਰ ਵਿਰੋਧੀਆਂ ਨੂੰ ਕਰਨਗੇ ਚਿੱਤ-ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।