25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਨੂਰੀਤ ਕੌਰ ਨੇ ਬੈਸਟ ਸਟੂਡੈਂਟ ਐਵਾਰਡ ਹਾਸਿਲ ਕੀਤਾ

ਅਜੀਤ ਡੈਸਕ 21-12-2025
ਅਜਨਾਲਾ, 20 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਹੋਦਿਆ ਕੰਪਲੈਕਸ ਅੰਮਿ੍ਤਸਰ ਵੱਲੋਂ ਆਯੋਜਿਤ ਕੀਤੇ ਜਾਂਦੇ ਜੈਮ ਆਫ਼ ਸਹੋਦਿਆ ਐਵਾਰਡ ਇਨਾਮ ਵੰਡ ਸਮਾਰੋਹ ਵਿਚ ਸੇਂਟ ਪੀਟਰਸ ਕੋਨਵੈਂਟ ਸਕੂਲ ਦੀ ਦਸਵੀਂ ਦੀ ਵਿਦਿਆਰਥਣ ਅਨੂਰੀਤ ਕੌਰ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਕਾਰਗੁਜ਼ਾਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ 2025-26 ਦਾ ਬੈੱਸਟ ਸਟੂਡੈਂਟ ਐਵਾਰਡ ਦਿੱਤਾ ਗਿਆ | ਇਹ ਸਮਾਗਮ ਅਜੰਤਾ ਪਬਲਿਕ ਸਕੂਲ ਅੰਮਿ੍ਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿਚ ਸੀ.ਬੀ.ਐੱਸ.ਈ. ਦੇ ਸਾਰੇ ਸਕੂਲਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰ: ਸੰਜੀਵ ਸ਼ਰਮਾ ਅਤੇ ਮੈਨੇਜਮੈਂਟ ਮੁਖੀ ਸਤਨਾਮ ਸਿੰਘ ਗੁਰਾਇਆ, ਗੁਰਨਾਮ ਸਿੰਘ ਗੁਰਾਇਆ ਤੇ ਗੁਰਪ੍ਰੀਤ ਸਿੰਘ ਵਲੋਂ ਵਿਦਿਆਰਥਣ ਅਨੂਰੀਤ ਕੌਰ ਨੂੰ ਇਸ ਐਵਾਰਡ ਲਈ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਪਿੰਡ ਰੋਖੇ ਵਿਖੇ ਮੈਂਬਰ ਪੰਚਾਇਤ ਵਰਿੰਦਰ ਸਿੰਘ ਵਿਜੇ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।