25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੰਨਿਆ ਸਕੂਲ ਜਸਤਰਵਾਲ 'ਚ ਮੈਗਾ ਮਾਪੇ ਅਧਿਆਪਕ ਮਿਲਣੀ

ਅਜੀਤ ਡੈਸਕ 21-12-2025
ਓਠੀਆਂ, 20 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਸਕੂਲਾਂ ਵਿਚ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਅਧਿਆਪਕ ਮੈਗਾ ਮਾਪੇ ਅਧਿਆਪਕ ਮਿਲਣੀ ਸਰਕਾਰੀ ਕੰਨਿਆ ਸ. ਸ. ਸਕੂਲ ਜਸਤਰਵਾਲ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਏ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਸਟਾਫ ਵਲੋਂ ਸਕੂਲ ਵਿਚ ਕਰਵਾਈ ਜਾ ਰਹੀ ਵਧੀਆ ਪੜ੍ਹਾਈ, ਸਾਫ ਸਫਾਈ, ਨਵੀਆਂ ਇਮਾਰਤਾਂ ਸਕੂਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉੱਥੇ ਹੀ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਮੌਕੇ ਰਜੇਸ਼ ਕੁਮਾਰ ਕੁੰਦਰਾ, ਸਤਪਾਲ ਸਿੰਘ, ਜੁਗਰਾਜ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ, ਮੀਨਾ ਕੁਮਾਰੀ, ਸੁਖਰਾਜ ਕੌਰ, ਅਮਨਦੀਪ ਕੌਰ, ਸੋਨੀਆ, ਰਚਨਾ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ 'ਜੋਧੇ' ਐਵਾਰਡ ਡਾ. ਰਘਬੀਰ ਕੌਰ ਦੀ ਝੋਲੀ ਪਵੇਗਾ ਅਗਲੀ ਖ਼ਬਰ ਪਿੰਡ ਰੋਖੇ ਵਿਖੇ ਮੈਂਬਰ ਪੰਚਾਇਤ ਵਰਿੰਦਰ ਸਿੰਘ ਵਿਜੇ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।