25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਭਾਜਪਾ ਹੋਰ ਮਜ਼ਬੂਤ ਹੋਵੇਗੀ- ਔਲਖ

ਅਜੀਤ ਡੈਸਕ 21-12-2025
ਚੋਗਾਵਾਂ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਜਨਤਾ ਪਾਰਟੀ ਵਲੋਂ ਬਿਹਾਰ ਦੇ ਲੋਕ ਨਿਰਮਾਣ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਉਨ੍ਹਾਂ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਵਧਾਈ ਦੇ ਕੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਭਾਜਪਾ ਆਗੂ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਹੋਰ ਮਜ਼ਬੂਤ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਇਸ ਵਾਰ 2027 ਵਿਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਨਵ-ਨਿਯੁਕਤ ਪ੍ਰਧਾਨ ਨਬੀਨ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਅਸੀਂ ਪਾਰਟੀ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹਾਂ |
ਪਿਛਲੀ ਖ਼ਬਰ ਠੇਕਾ ਮੁਲਾਜ਼ਮ ਯੂਨੀਅਨ ਵਲੋਂ 22 ਤੋਂ ਚੰਡੀਗੜ੍ਹ ਵਿਖੇ ਪੱਕੇ ਧਰਨੇ ਦਾ ਐਲਾਨ ਅਗਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਾਲਾਨਾ ਸਮਾਗਮ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।