16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ, ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ <br/>

ਅਜੀਤ ਡੈਸਕ 23-12-2025

ਰਾਮ ਤੀਰਥ, 22 ਦਸੰਬਰ (ਧਰਵਿੰਦਰ ਸਿੰਘ ਔਲਖ)-ਥਾਣਾ ਲੋਪੋਕੇ ਪੁਲਿਸ ਵਲੋਂ ਮੁਕੱਦਮਾ ਨੰਬਰ 336 ਮਿਤੀ 22 ਦਸੰਬਰ ਅਧੀਨ ਧਾਰਾਵਾਂ 303(2), 317(2), 3(5) ਦੇ ਤਹਿਤ ਕਾਰਵਾਈ ਕਰਦਿਆਂ ਦੋ ਮੋਟਰਸਾਈਕਲ ਚੋਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਾਲ ਸਿੰਘ, ਵਾਸੀ ਪਿੰਡ ਚੱਕ ਡੋਗਰਾਂ ਅਤੇ ਮਲਕੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਅਵਾਣ ਵਸਾਉ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਰਾਮ ਤੀਰਥ ਦੇ ਇੰਚਾਰਜ ਜੋਗਿੰਦਰ ਸਿੰਘ ਬੰਬ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਭਾਰਤਮਾਲਾ ਪੁਲ, ਰਾਮ ਤੀਰਥ ਰੋਡ ਮੌਜੂਦ ਸੀ ਕਿ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਉਕਤ ਦੋਵੇਂ ਦੋਸ਼ੀ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ | ਜਿਸ ਸੰਬੰਧੀ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਬੜੀ ਸਾਵਧਾਨੀ ਨਾਲ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੋਵੇਂ ਦੋਸ਼ੀਆਂ ਨੂੰ ਦੋ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਗਿਆ | ਉਕਤ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫ਼ਤੀਸ਼ ਜਾਰੀ ਹੈ |

ਪਿਛਲੀ ਖ਼ਬਰ ਕਾਮਰੇਡ ਦੁਧਾਲਾ ਦੀ ਅਗਵਾਈ ਹੇਠ ਨਰੇਗਾ ਮਜ਼ਦੂਰਾਂ ਦੇ ਨਵੇਂ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਮਨਰੇਗਾ ਨੂੰ ਅਸਿੱਧੇ ਰੂਪ 'ਚ ਖ਼ਤਮ ਕਰਨ ਦਾ ਫ਼ੈਸਲਾ 12 ਕਰੋੜ ਮਜ਼ਦੂਰਾਂ ਨਾਲ ਧੋਖਾ-ਭੀਲੋਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।