15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਕੂਲੀ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ <br/>

ਅਜੀਤ ਡੈਸਕ 23-12-2025

ਅਟਾਰੀ ਸਰਹੱਦ, 22 ਦਸੰਬਰ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਵਿੱਦਿਆ ਦਾ ਦਾਨ ਸਭ ਤੋਂ ਉੱਤਮ ਦਾਨ ਹੈ ਇਹ ਵਿਚਾਰ ਸਨ ਸੂਬੇਦਾਰ ਸ਼ਿੰਗਾਰ ਸਿੰਘ 'ਸ਼ੋਰਿਆ ਚੱਕਰ ਵਿਜੇਤਾ' ਯਾਦਗਾਰੀ ਸਪੋਰਟਸ ਅਤੇ ਵੈਲਫਰ ਕਲੱਬ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਦੇ | ਉਹ ਅੱਜ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਪਹੁੰਚੇ ਹੋਏ ਸਨ | ਉਨ੍ਹਾਂ ਨੇ ਅੱਜ ਇਸ ਸਕੂਲ ਦੇ 100 ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਬੱਚਿਆਂ ਨੂੰ ਪੜ੍ਹਾਈ ਵਾਸਤੇ ਵੱਖ-ਵੱਖ ਢੰਗ ਦੇ ਨਾਲ ਮਦਦ ਕਰਨਾ ਅਤੇ ਉਨ੍ਹਾਂ ਕਿਹਾ ਪਿਤਾ ਦੀ ਯਾਦ 'ਚ ਕਲੱਬ ਬਣਾਇਆ ਹੈ | ਪਿਤਾ ਜੀ ਪੜ੍ਹਾਈ ਵਾਸਤੇ ਬਹੁਤ ਪ੍ਰੇਰਿਤ ਕਰਦੇ ਤੇ ਬੱਚਿਆਂ ਦੀ ਮਦਦ ਕਰਦੇ ਸਨ | ਉਨ੍ਹਾਂ ਨੇ ਕਿਹਾ ਪਰਿਵਾਰਕ ਮੈਂਬਰ ਤੇ ਦੋਸਤ ਮਿੱਤਰਾਂ ਦੇ ਸਹਿਯੋਗ ਨਾਲ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ | ਇਸ ਸਮੇਂ ਉਨ੍ਹਾਂ ਦੇ ਨਾਲ ਸੁਸਾਇਟੀ ਦੇ ਮੈਂਬਰ ਸਾਹਿਬਾਨ ਅਜਮੇਰ ਸਿੰਘ, ਸਲਵਿੰਦਰ ਸਿੰਘ, ਸਰਪੰਚ ਮੇਜਰ ਸਿੰਘ, ਲਖਵਿੰਦਰ ਸਿੰਘ ,ਥਾਣੇਦਾਰ ਕੁਲਜੀਤ ਸਿੰਘ, ਕੁਲਦੀਪ ਸਿੰਘ ਫੌਜੀ, ਦਲਜੀਤ ਸਿੰਘ, ਸੁਖਵੰਤ ਸਿੰਘ ਗੁਰ ਸਾਹਿਬ ਸਿੰਘ, ਪ੍ਰਚਾਰਕ ਨਿਸ਼ਾਨ ਸਿੰਘ ਮਾਲੂਵਾਲ, ਹਰਪ੍ਰੀਤ ਸਿੰਘ ਸੁਰਸਿੰਘ ਆਦਿ ਸ਼ਾਮਿਲ ਸਨ | ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕ ਰਣਜੀਤ ਸਿੰਘ ਕਲੇਵਾਲ ਨੇ ਕਲੱਬ ਦੇ ਇਸ ਉਪਰਾਲੇ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਸਮੇਂ ਉਨ੍ਹਾਂ ਨਾਲ ਅਧਿਆਪਕ ਅਮਨ ਕ੍ਰਾਂਤੀ, ਦਿਨੇਸ਼ ਕੁਮਾਰ, ਗੁਰਦੇਵ ਸਿੰਘ, ਅਮਰਜੀਤ ਕੌਰ, ਗਗਨਦੀਪ ਕੌਰ, ਜਸਬੀਰ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਿਊਜ਼ੀਲੈਂਡ 'ਚ ਨਗਰ ਕੀਰਤਨ ਰੋਕਣ ਦੀ ਘਟਨਾ ਨਿੰਦਣਯੋਗ-ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਸੂਲਪੁਰ ਕਲਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।