14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਛੇਵਾਂ ਮਹਾਨ ਕੀਰਤਨ ਦਰਬਾਰ 28 ਨੂੰ

ਅਜੀਤ ਡੈਸਕ 23-12-2025
ਚਵਿੰਡਾ ਦੇਵੀ, 22 ਦਸੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ, ਮਾਤਾ ਗੁਜਰ ਕੌਰ ਜੀ, ਸਿੰਘਾਂ ਅਤੇ ਬਾਬਾ ਮੋਤੀ ਰਾਮ ਦੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਛੇਵਾਂ ਮਹਾਨ ਕੀਰਤਨ ਦਰਬਾਰ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ 28 ਦਸੰਬਰ ਐਤਵਾਰ ਸ਼ਾਮ 3 ਤੋਂ 10 ਤੱਕ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮਹਾਨ ਕੀਰਤਨ ਦਰਬਾਰ ਵਿਚ ਪਹੁੰਚ ਰਹੇ ਰਾਗੀ ਜਥੇ ਅਤੇ ਕਥਾਵਾਚਕ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੰਵਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਭੁਪਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਢਾਡੀ ਆਦਿ ਪਹੁੰਚ ਰਹੇ ਹਨ |

ਪਿਛਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਐਸ.ਪੀ.ਐਸ. ਹਸਪਤਾਲ ਵਿਖੇ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।