14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਛੀਨਾ ਕਰਮ ਸਿੰਘ ਵਿਖੇ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 23-12-2025
ਓਠੀਆਂ, 22 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਜੇ ਪੰਡਾਲ 'ਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਕਥਾਵਾਚਕ ਅਤੇ ਗੁਰਦੁਆਰਾ ਈਸਾਪੁਰ ਸਾਹਿਬ ਦੇ ਕੀਰਤਨੀ ਜਥੇ ਭਾਈ ਸਰਬਜੀਤ ਸਿੰਘ ਮੁਹਾਰ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਕੁਰਬਾਨੀਆਂ ਭਰਿਆ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕਾਂ ਵਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਤੇ ਸਰਪੰਚ ਮਨਜਿੰਦਰ ਕੌਰ, ਸਰਬਜੀਤ ਸਿੰਘ, ਰਾਜਬੀਰ ਸਿੰਘ ਛੀਨਾ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਗ੍ਰੰਥੀ ਬਲਕਾਰ ਸਿੰਘ, ਪ੍ਰਗਟ ਸਿੰਘ ਸਾਹਿਬ ਸਿੰਘ ਛੀਨਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਛੇਵਾਂ ਮਹਾਨ ਕੀਰਤਨ ਦਰਬਾਰ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।