14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਨੇ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 23-12-2025
ਜੰਡਿਆਲਾ ਗੁਰੂ, 22 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਾ. ਨਵਤੇਜ ਸਿੰਘ ਨੇ ਬਲਾਕ ਖੇਤੀਬਾੜੀ ਅਫਸਰ ਜੰਡਿਆਲਾ ਗੁਰੂ ਦਾ ਅਹੁਦਾ ਸੰਭਾਲਿਆ | ਡਾ. ਨਵਤੇਜ ਸਿੰਘ ਦੇ ਖੇਤੀਬਾੜੀ ਵਿਭਾਗ ਦੇ ਦਫਤਰ ਜੰਡਿਆਲਾ ਗੁਰੂ ਪੁੱਜਣ 'ਤੇ ਖੇਤੀਬਾੜੀ ਵਿਕਾਸ ਅਫਸਰ ਸੁਖਰਾਜ ਸਿੰਘ, ਲਵਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਬਲਜਿੰਦਰ ਸਿੰਘ ਚਹਿਲ, ਖੇਤੀਬਾੜੀ ਵਿਸਤਾਰ ਅਫਸਰ ਰਣਜੀਤ ਸਿੰਘ, ਖੇਤੀਬਾੜੀ ਸਬ ਇੰਸਪੈਕਟਰ ਉਪਕਾਰ ਸਿੰਘ, ਬੀ ਟੀ ਐਮ ਰਵਿੰਦਰਪਾਲ ਸਿੰਘ, ਏ ਟੀ ਐਮ ਅਰੂਪ ਸਿੰਘ, ਏ. ਟੀ. ਐੱਮ. ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਮੱਲੀਆਂ, ਗੁਰਪ੍ਰੀਤ ਸਿੰਘ ਸੰਧੂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਡਾ . ਨਵਤੇਜ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਤਰਨ ਤਰਨ ਵਿਚ ਬਤੌਰ ਖੇਤੀਬਾੜੀ ਅਫਸਰ ਸੇਵਾ ਕਰਕੇ ਆਏ ਹਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬਲਾਕ ਜੰਡਿਆਲਾ ਗੁਰੂ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਰੋਜ 10 ਮਿੰਟ ਮੂਲ ਮੰਤਰ ਤੇ ਗੁਰਮੰਤਰ ਦਾ ਜਾਪ ਕਰਨ-ਬਾਬਾ ਮੱਖਣਵਿੰਡੀ <br/> ਅਗਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।