14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜੱਬੋਵਾਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 23-12-2025
ਤਰਸਿੱਕਾ, 22 ਦਸੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਜੱਬੋਵਾਲ 'ਚ ਪਿੰਡ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਪਿੰਡ ਦੀ ਫਿਰਨੀ ਰਾਹੀਂ ਪ੍ਰਦੱਖਣਾ ਕਰਦਾ ਹੋਇਆ ਵਾਪਸ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਆ ਕੇ ਸਮਾਪਤ ਹੋਇਆ | ਸਾਰੇ ਰਸਤੇ 'ਚ ਸੰਗਤਾਂ ਨੇ ਕੀਰਤਨ ਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ | ਇਸ ਨਗਰ ਕੀਰਤਨ 'ਚ ਬਾਬਾ ਜ਼ੋਰਾਵਰ ਸਿੰਘ ਮੁੱਖ ਗ੍ਰੰਥੀ, ਬਾਬਾ ਸਰਵਣ ਸਿੰਘ ਪ੍ਰਧਾਨ, ਸਵਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ, ਅਜੀਤ ਸਿੰਘ ਮਾਨ, ਬੀਰ ਸਿੰਘ, ਅਜੀਤ ਸਿੰਘ ਮੈਂਬਰ, ਸੱਤਾ ਸਿੰਘ, ਬਾਵਾ ਸਿੰਘ, ਕੁਲਵੰਤ ਸਿੰਘ ਗੁਰਬਿੰਦਰ ਸਿੰਘ, ਮੋਹਨ ਸਿੰਘ ਸ਼ਮਸ਼ੇਰ ਸਿੰਘ ਤੇ ਕੰਵਲਜੀਤ ਸਿੰਘ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ |

ਪਿਛਲੀ ਖ਼ਬਰ ਏ. ਡੀ.ਸੀ.ਪੀ. ਰੰਧਾਵਾ ਵਲੋਂ ਸੁਲਤਾਨਵਿੰਡ ਸਪੋਰਟਸ ਕਲੱਬ ਦੀ ਸ਼ਲਾਘਾ <br/> ਅਗਲੀ ਖ਼ਬਰ ਸਰਬਜੀਤ ਸਿੰਘ ਖਾਨਪੁਰ ਸਮਰਥਕਾਂ ਸਮੇਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।