13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਡਾਲੀ ਡੋਗਰਾਂ 'ਚ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਅਜੀਤ ਡੈਸਕ 23-12-2025
ਜੰਡਿਆਲਾ ਗੁਰੂ, 22 ਦਸੰਬਰ (ਪ੍ਰਮਿੰਦਰ ਸਿੰਘ ਜੋਸਨ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ (ਰਜਿ:) ਪਿੰਡ ਵਡਾਲੀ ਡੋਗਰਾਂ (ਬਲਾਕ ਜੰਡਿਆਲਾ ਗੁਰੂ) ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ, ਜਿਸ 'ਚ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਕੀਤੇ ਗਏ, ਉਪਰੰਤ ਪਰਿਵਾਰਾਂ ਵਲੋਂ ਕੀਤੇ ਗਏ ਚਾਰ ਸਹਿਜ ਪਾਠ ਦੇ ਭੋਗ ਗ੍ਰੰਥੀ ਭੁਪਿੰਦਰ ਸਿੰਘ ਵਲੋਂ ਪਾਏ ਗਏ | ਸਮਾਗਮ ਮੌਕੇ ਰਾਗੀ ਜਥਾ ਭਾਈ ਸਿਮਰਨਜੀਤ ਸਿੰਘ ਵਲੋਂ ਸੰਗਤਾਂ ਨੂੰ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਭਾਈ ਮੇਜਰ ਸਿੰਘ ਪਿੰਡ ਵਡਾਲੀ ਡੋਗਰਾਂ ਨੇ ਕਥਾ ਦੀ ਹਾਜ਼ਰੀ ਭਰੀ, ਜਿਨ੍ਹਾਂ ਨੇ ਸ਼ਹੀਦੀ ਇਤਿਹਾਸ ਬਾਰੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਬਾਰੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਾਇਆ | ਸਹਿਜ ਪਾਠ ਕਰਨ ਵਾਲੇ ਪਰਿਵਾਰਾਂ ਨੂੰ ਸੇਵਾ ਸੋਸਾਇਟੀ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਖ਼ਜ਼ਾਨਚੀ ਦਵਿੰਦਰਪਾਲ ਸਿੰਘ, ਮੀਤ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਸੰਦੀਪ ਸਿੰਘ ਮੌਜੀ, ਜਨਰਲ ਸਕੱਤਰ ਜੋਬਨ ਬੀਰ ਸਿੰਘ ਵਡਾਲੀ, ਸਲਾਹਕਾਰ ਮਨਜਿੰਦਰ ਸਿੰਘ, ਸਲਾਹਕਾਰ ਹੀਰਾ ਸਿੰਘ, ਸਲਾਹਕਾਰ ਜਸਪਾਲ ਸਿੰਘ ਨਵਾਂ ਪਿੰਡ, ਅਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਦਰਸ਼ਨ ਸਿੰਘ ਫੌਜੀ, ਬਲਦੇਵ ਸਿੰਘ, ਬਲਵਿੰਦਰ ਸਿੰਘ ਜੋਸਨ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਜਸਬੀਰ ਸਿੰਘ, ਕਥਾ ਵਾਚਕ ਭਾਈ ਮੇਜਰ ਸਿੰਘ, ਕੀਰਤਨੀ ਜਥਾ ਭਾਈ ਸਿਮਰਨ ਪ੍ਰੀਤ ਸਿੰਘ, ਪੰਚਾਇਤ ਮੈਂਬਰ ਜਸਬੀਰ ਸਿੰਘ, ਮੈਂਬਰ ਨਛੱਤਰ ਸਿੰਘ ਫੌਜੀ, ਭਾਈ ਭੁਪਿੰਦਰ ਸਿੰਘ ਹਾਜ਼ਰ ਸਨ | ਸੁਸਾਇਟੀ ਮੈਂਬਰ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨੌਜਵਾਨ ਸਭਾ ਭੋਆ ਫਤਹਿਗੜ੍ਹ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਾਠ ਦੇ ਭੋਗ ਕੱਲ੍ਹ ਅਗਲੀ ਖ਼ਬਰ ਪੀ.ਏ.ਯੂ. ਮੁਲਾਜ਼ਮ ਖੇਡਾਂ 2025 ਸਫਲਤਾ ਪੂਰਵਕ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।