12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਜੀਠਾ ਦੀਆਂ ਚਾਰ ਜ਼ੋਨਾਂ 'ਚੋਂ ਤਿੰਨ 'ਤੇ 'ਆਪ' ਉਮੀਦਵਾਰ ਅਤੇ ਇਕ ਸ਼੍ਰੋਮਣੀ ਅਕਾਲੀ ਦਲ ਨੇ ਜਿੱਤੀ

ਅਜੀਤ ਡੈਸਕ 24-12-2025
ਮਜੀਠਾ, 23 ਦਸੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾ ਵਿਚ ਬਲਾਕ ਮਜੀਠਾ ਤੋਂ ਚਾਰ ਜ਼ੋਨ ਬਣਾਏ ਗਏ ਸਨ ਜਿਨ੍ਹਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਰਮਿਆਨ ਸੀ | ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਬਾਈਕਾਟ ਕੀਤਾ ਗਿਆ ਸੀ | ਇਨ੍ਹਾਂ ਚਾਰਾਂ ਸੀਟਾਂ ਵਿਚ ਮਜੀਠਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਪੰਨੂੰ ਨੇ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਜੀਤ ਸਿੰਘ ਨੂੰ 984 ਵੋਟਾਂ ਦੇ ਫਰਕ ਨਾਲ, ਜ਼ੋਨ ਭੰਗਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਗਰੂਪ ਕੌਰ ਸੁਪਾਰੀਵਿੰਡ ਨੇ ਆਪ ਦੀ ਸਰਬਜੀਤ ਕੌਰ ਰੰਗੀਲਪੁਰਾ ਨੂੰ 411 ਵੋਟਾਂ ਦੇ ਫਰਕ ਨਾਲ, ਜ਼ੋਨ ਕੱਥੂਨੰਗਲ ਤੋਂ ਆਪ ਦੇ ਉਮੀਦਵਾਰ ਹੁਸਨਪ੍ਰੀਤ ਸਿੰਘ ਸਿਆਲਕਾ ਨੇ ਆਪਣੇ ਵਿਰੋਧੀ ਨੂੰ 1873 ਵੋਟਾਂ ਦੇ ਫਰਕ ਨਾਲ ਅਤੇ ਤਰਸਿੱਕਾ ਜ਼ੋਨ ਤੋਂ ਆਪ ਦੀ ਉਮੀਦਵਾਰ ਬਲਜੀਤ ਕੌਰ ਨੇ ਆਪਣੇ ਵਿਰੋਧੀ ਨੂੰ 805 ਵੋਟਾਂ ਦੇ ਫਰਕ ਨਾਲ ਹਰਾ ਕੇ ਆਪਣੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ | ਇਨ੍ਹਾਂ ਚਾਰਾਂ ਜੇਤੂ ਉਮੀਦਵਾਰਾਂ ਨੂੰ ਸਹਾਇਕ ਕਮਿਸ਼ਨਰ ਅੰਮਿ੍ਤਸਰ ਕਮ ਰਿਟਰਨਿੰਗ ਅਫਸਰ ਸੁਰਿੰਦਰਪਾਲ ਸਿੰਘ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ |

ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ-ਡਾ. ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।