12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਜਨਾਲਾ ਖੇਤਰ 'ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਏ. ਆਰ. ਅਤਿੰਦਰਪਾਲ ਸਿੰਘ <br/>

ਅਜੀਤ ਡੈਸਕ 24-12-2025

ਅਜਨਾਲਾ, 23 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਕਿਸਾਨ ਭਰਾਵਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਖਾਦ ਮੁਹੱਈਆ ਕਰਵਾਈ ਜਾਵੇਗੀ | ਇਹ ਜਾਣਕਾਰੀ ਸਹਿਕਾਰੀ ਸਭਾਵਾਂ ਅਜਨਾਲਾ ਦੇ ਏ. ਆਰ. ਅਤਿੰਦਰਪਾਲ ਸਿੰਘ ਨੇ ਆਪਣੇ ਸਟਾਫ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਖੇਤਰ ਦੇ ਕਿਸਾਨ ਵੀਰਾਂ ਦੀ ਲੋੜ ਅਨੁਸਾਰ ਖਾਦ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ | ਇਸ ਮੌਕੇ ਇੰਸ: ਜੁਗਰਾਜ ਸਿੰਘ, ਇੰਸ: ਕਮਲ ਮਲਹੋਤਰਾ, ਇੰਸ: ਆਕਾਸ਼ਦੀਪ ਸਿੰਘ, ਇੰਸ: ਪਰਮਿੰਦਰ ਸਿੰਘ, ਇੰਸ: ਪੂਜਾ ਗਗਵਾਲ, ਸੁਪਰਡੈਂਟ ਗੁਰਮੀਤ ਸਿੰਘ, ਸੀਨੀਅਰ ਸਹਾਇਕ ਕੰਵਲਬੀਰ ਸਿੰਘ, ਰਾਕੇਸ਼ ਮਸੀਹ ਅਤੇ ਬਾਜ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੈਫਟੀਨੈਂਟ ਭਰਤੀ ਹੋ ਕੇ ਗੁਰਕੀਰਤ ਸਿੰਘ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ <br/> ਅਗਲੀ ਖ਼ਬਰ ਰਜੇਸ਼ ਸ਼ਰਮਾ ਡੀ.ਈ.ਓ. ਸੈਕੰਡਰੀ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।