12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਲੈਫਟੀਨੈਂਟ ਭਰਤੀ ਹੋ ਕੇ ਗੁਰਕੀਰਤ ਸਿੰਘ ਦਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ <br/>

ਅਜੀਤ ਡੈਸਕ 24-12-2025

ਬਾਬਾ ਬਕਾਲਾ ਸਾਹਿਬ, 23 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਪਣੀ ਪੜ੍ਹਾਈ ਅਤੇ ਸਖਤ ਮਿਹਨਤ ਦੇ ਸਦਕਾ ਸਿੱਧੇ ਇੰਡੀਆ ਆਰਮੀ 'ਚ ਲੈਫਟੀਨੈਂਟ ਭਰਤੀ ਹੋ ਕੇ ਗੁਰਕੀਰਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਨਗਰ ਅਤੇ ਆਪਣੇ ਮਾਤਾ ਪਿਤਾ ਦਾ ਮਾਣ ਵਧਾਇਆ ਹੈ | ਲੈਫਟੀਨੈਂਟ ਗੁਰਕੀਰਤ ਸਿੰਘ ਦਾ ਆਪਣੇ ਗ੍ਰਹਿ ਬਾਬਾ ਬਕਾਲਾ ਸਾਹਿਬ ਪਹੁੰਚਣ 'ਤੇ ਪਰਿਵਾਰ ਅਤੇ ਨਗਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਐਮ.ਸੀ. ਮਨਜਿੰਦਰ ਸਿੰਘ, ਵਾਈਸ ਪ੍ਰਧਾਨ ਸੁਖਵਿੰਦਰ ਕੌਰ, ਪਰਮਜੀਤ ਸਿੰਘ ਭੁੱਲਰ, ਐਮ.ਸੀ. ਜੈਮਲ ਸਿੰਘ, ਐਮ.ਸੀ. ਰਵੀ ਸਿੰਘ, ਐਮ.ਸੀ. ਸੁਖਜੀਤ ਕੌਰ ਕੰਗ, ਰਾਜਵਿੰਦਰ ਸਿੰਘ ਮਾਹਲਾ, ਲੈਫਟੀਨੈਂਟ ਗੁਰਕੀਰਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਅਤੇ ਮਾਤਾ ਮਨਜੀਤ ਕੌਰ ਸਮੂਹ ਰਿਸ਼ਤੇਦਾਰਾਂ ਅਤੇ ਨਗਰ ਨਿਵਾਸੀਆਂ ਵੱਲੋਂ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਪ੍ਰਧਾਨ ਸੁਰਜੀਤ ਸਿੰਘ ਕੰਗ ਅਤੇ ਐਮ.ਸੀ. ਸਾਹਿਬਾਨ ਵਲੋਂ ਲੈਫਟੀਨੈਂਟ ਗੁਰਕੀਰਤ ਸਿੰਘ ਦਾ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਮਜੀਠਾ ਵਿਖੇ ਸ਼ਹੀਦੀ ਸਮਾਗਮ 26 ਨੂੰ ਅਗਲੀ ਖ਼ਬਰ ਅਜਨਾਲਾ ਖੇਤਰ 'ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਏ. ਆਰ. ਅਤਿੰਦਰਪਾਲ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।