11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੰਤ ਗੋਪਾਲ ਪਬਲਿਕ ਸਕੂਲ ਵਡਾਲਾ ਦੇ ਵਿਦਿਆਰਥੀਆਂ ਦੀ ਐੱਸ. ਜੀ. ਪੀ. ਸੀ. ਧਾਰਮਿਕ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਾਪਤੀ

ਅਜੀਤ ਡੈਸਕ 24-12-2025

ਮਜੀਠਾ, 23 ਦਸੰਬਰ (ਜਗਤਾਰ ਸਿੰਘ ਸਹਿਮੀ)-ਸੰਤ ਗੋਪਾਲ ਪਬਲਿਕ ਸਕੂਲ ਵਡਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਵਲੋਂ ਆਯੋਜਿਤ ਧਾਰਮਿਕ ਪ੍ਰੀਖਿਆ 2024-25 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰੀਖਿਆ ਵਿਚ ਸਕੂਲ ਦੇ 7 ਵਿਦਿਆਰਥੀਆਂ ਨੇ ਸ਼ੋ੍ਰਮਣਪ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਗਿਆਨੀ ਗੁਰਵਿੰਦਰ ਸਿੰਘ ਭੰਗਵਾਂ ਦੀ ਪ੍ਰੇਰਣਾ ਅਤੇ ਆਸ਼ੀਰਵਾਦ ਨਾਲ ਸਕਾਲਰਸ਼ਿਪ ਪ੍ਰਾਪਤ ਕੀਤੀ, ਜਿਨ੍ਹਾਂ ਨੂੰ ਸਕੂਲ 'ਚ ਕਰਵਾਏ ਗਏ ਇਕ ਸਮਾਗਮ ਦੌਰਾਨ ਸਨਮਾਨਿਤ ਵੀ ਕੀਤਾ ਗਿਆ | ਸਕੂਲ ਪਿ੍ੰ: ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਦੇ ਭਵਿੱਖ ਲਈ ਇਕ ਨਵਾਂ ਦਿਸ਼ਾ-ਨਿਰਦੇਸ਼ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਸਕੂਲ ਨੇ ਇਸ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਐੱਮ. ਡੀ. ਸ਼ਹਿਬਾਜ਼ ਕੋਹਲੀ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀ ਪ੍ਰਾਪਤੀ ਹਾਸਲ ਕਰਨ ਲਈ ਮਿਹਨਤ ਕਰਦੇ ਰਹਿਣ | ਇਸ ਮੌਕੇ 'ਤੇ ਆਯੋਜਿਤ ਸਮਾਗਮ ਦੌਰਾਨ ਸਰਪੰਚ ਚਰਨਜੀਤ ਸਿੰਘ ਵਡਾਲਾ, ਮਨਵੀਰ ਸਿੰਘ, ਸਵਿੰਦਰ ਸਿੰਘ ਨੰਬਰਦਾਰ, ਭਾਈ ਜਗਦੀਸ਼ ਸਿੰਘ ਵਡਾਲਾ ਅਤੇ ਅਜਾਦ ਸਿੰਘ ਵੀਰਮ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |

ਪਿਛਲੀ ਖ਼ਬਰ ਮਾਮਲਾ ਵੀਲਾ ਬੱਜੂ-ਕਰਤਾਰਪੁਰ-ਜਮਾਲਪੁਰ ਪਿੰਡਾਂ ਦੀ ਕੱਚੀ ਸੜਕ ਨੂੰ ਪੱਕਿਆਂ ਕਰਨ ਦਾ ਸਟੇਟ ਐਵਾਰਡੀ ਬਲਵਿੰਦਰ ਸਿੰਘ... ਅਗਲੀ ਖ਼ਬਰ ਸਿਆਲਕਾ ਦਾ ਆਪ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।