11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 24-12-2025
ਜਗਦੇਵ ਕਲਾਂ, 23 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਸ਼ਬਦ ਗਾਇਨ ਅਤੇ ਧਾਰਮਿਕ ਗੀਤ ਪੇਸ਼ ਕਰਕੇ ਕੀਤੀ ਗਈ | ਇਸ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਲੋਕ ਨਾਚ ਗਿੱਧਾ, ਭੰਗੜਾ, ਹਾਸਰਸ ਸਕਿੱਟਾਂ ਤੋਂ ਇਲਾਵਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕਰਕੇ ਚੰਗਾ ਰੰਗ ਬੰਨਿ੍ਹਆ | ਇਸ ਤੋਂ ਇਲਾਵਾ ਸਾਲ 2025 ਵਿਚ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪੰਜਾਬ ਦੇ ਪਰਿਵਾਰਾਂ ਦੀ ਹਾਲਾਤ ਨੂੰ ਦਰਸਾਉਂਦੀ ਹੋਈ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਣ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠਾ, ਜਸਬੀਰ ਸਿੰਘ, ਪਿ੍ੰਸੀਪਲ ਸ੍ਰੀਮਤੀ ਨੇਹਾ ਕਨੋਤਰਾ, ਸਰਪੰਚ ਹਰਪ੍ਰੀਤ ਸਿੰਘ ਸੈਸਰਾ ਖੁਰਦ (ਦਾਉਕੇ), ਸਰਪੰਚ ਧਨਵੰਤ ਸਿੰਘ ਸੈਂਸਰਾ ਕਲਾਂ, ਸਰਪੰਚ ਗੁਰਪਾਲ ਸਿੰਘ ਸੈਂਸਰਾ (ਰਾਮਪੁਰਾ), ਸਾਬਕਾ ਸਰਪੰਚ ਸਕੱਤਰ ਸਿੰਘ ਸੈਂਸਰਾ ਆਦਿ ਸਖਸ਼ੀਅਤਾਂ ਵਲੋਂ ਖੇਡਾਂ, ਪੜ੍ਹਾਈ ਧਾਰਮਿਕ ਮੁਕਾਬਲਿਆਂ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਖ਼ਾਲਸਾ ਸੀ: ਸੈ: ਸਕੂਲ 'ਚ ਸ਼ਹਾਦਤਾਂ ਨੂੰ ਸਮਰਪਿਤ ਚੇਤਨਾ ਮਾਰਚ <br/> ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਬੋਹਲੀਆਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।