10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦਸਮੇਸ਼ ਹੈਰੀਟੇਜ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 24-12-2025
ਚੌਂਕ ਮਹਿਤਾ, 23 ਦਸੰਬਰ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਮਹਿਤਾ ਚੌਂਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਪੂਰਵਕ ਤੇ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਿਚ ਚੱਲ ਰਹੇ ਸਹਿਜ ਪਾਠ ਦਾ ਭੋਗ ਪਾਇਆ ਗਿਆ | ਭੋਗ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਸਭ ਨੂੰ ਨਿਹਾਲ ਕੀਤਾ ਤੇ ਹੋਰ ਸਟੇਜੀ ਗਤੀਵਿਧੀਆਂ ਜਿਵੇਂ ਕਵੀਸ਼ਰੀ, ਕਵਿਤਾ ਅਤੇ ਭਾਸ਼ਣ ਆਦਿ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਜਸ ਗਾਇਨ ਕੀਤਾ ਗਿਆ | ਗੁਰੂ ਗ੍ਰੰਥ ਸਾਹਿਬ ਜੀ ਦੀ ਗੋਦ ਦਾ ਆਨੰਦ ਮਾਣ ਰਹੇ ਇਸ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਹਰ ਪ੍ਰਕਾਰ ਦਾ ਯੋਗਦਾਨ ਦਿੱਤਾ | ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦਰਸਾਏ ਗਏ ਸਿਧਾਂਤਾਂ ਦੀ ਪਾਲਣਾ ਕਰਨ ਅਤੇ ਧਰਮ 'ਚ ਪੱਕੇ ਰਹਿ ਕੇ ਉਨ੍ਹਾਂ ਦੁਆਰਾ ਦਿੱਤੇ ਉਪਦੇਸ਼ਾਂ 'ਚ ਆਪਣਾ ਸਿੱਖੀ ਜੀਵਨ ਬਤੀਤ ਕਰਨ | ਇਸ ਮੌਕੇ ਪਿ੍ੰ. ਗੁਰਬੀਰ ਕੌਰ, ਮੈ. ਰਵਿੰਦਰ ਕੌਰ, ਮੈ. ਹਰਪ੍ਰੀਤ ਕੌਰ, ਮੈ. ਸੰਦੀਪ ਕੌਰ, ਸਰ. ਅੰਮਿ੍ਤਪਾਲ ਸਿੰਘ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਆਸਰਾ ਸੇਵਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਸਲੋਤਰਾ ਐਲੂਮੀਨੀਅਮ ਵਾਲਿਆਂ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।