10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਬਾਵਜੂਦ ਮੈਦਾਨ 'ਚ ਡਟੇ ਰਹੇ ਜੁਝਾਰੂ ਵਰਕਰ-ਮਜੀਠੀਆ <br/> ਗਨੀਵ ਕੌਰ ਨੇ ਮਜੀਠਾ 'ਚ ਜਿੱਤੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕਾ ਗਨੀਵ ਕੌਰ ਮਜੀਠੀਆ, ਨਾਲ ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਰਾਜਵਿੰਦਰ ਸਿੰਘ ਰਾਜਾ ਲਦੇਹ, ਗਗਨਦੀਪ ਸਿੰਘ ਭਕਨਾ ਅਤੇ ਹੋਰ | ਅਜੀਤ : ਤਸਵੀਰ <br/> 24-12-2025
ਮਜੀਠਾ, 23 ਦਸੰਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਵਾਸੀਆਂ ਨੇ ਲੋਕਾਂ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫਤਵਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਜੀਠਾ ਦੇ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਹਾਲ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਜੇਤੂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਨਮਾਨਿਤ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਇਨ੍ਹਾਂ ਚੋਣਾਂ ਨੂੰ ਸਫਲ ਬਣਾਉਣ ਲਈ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਮਜੀਠੀਆ ਨੇ ਇਕ ਸਾਦਾ ਸਮਾਗਮ ਦੌਰਾਨ ਬਲਾਕ ਮਜੀਠਾ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਭੰਗਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਜਗਰੂਪ ਕੌਰ ਅਤੇ ਮਜੀਠਾ ਜ਼ੋਨ ਤੋਂ ਬਲਾਕ ਸੰਮਤੀ ਨਾਗ ਨਵੇਂ ਤੋਂ ਜੇਤੂ ਉਮੀਦਵਾਰ ਰਾਜਵਿੰਦਰ ਕੌਰ, ਸ਼ਾਮਨਗਰ ਤੋਂ ਸੁਨੀਲ ਮੱਟੂ, ਸਿਆਲਕਾ ਤੋਂ ਜੇਤੂ ਕਰਮਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ 2027 ਦੀਆਂ ਆਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਮੇਜਰ ਸ਼ਿਵਚਰਨ ਸਿੰਘ, ਐਡਵੋਕਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਲਖਬੀਰ ਸਿੰਘ ਗਿੱਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਸੁਪਾਰੀਵਿੰਡ, ਕਿ੍ਸਚਨ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ, ਜਿਲ੍ਹਾ ਪ੍ਰਧਾਨ ਰਾਜਵਿੰਦਰ ਸਿਘ ਰਾਜਾ ਲਦੇਹ, ਮੁਖਵੰਤ ਸਿੰਘ ਆਬਾਦੀ ਵਰਪਾਲ, ਹੈਪੀ ਕੋੰਟਲਾ, ਗੁਰਿੰਦਰ ਸਿੰਘ ਭੋਮਾ, ਧੰਨਜੀਤ ਸਿੰਘ ਭੋਮਾ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕ ਸਿੰਘ ਸੋਢੀ ਨੇ ਵੋਟਰਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ 'ਪੈਨਸ਼ਨਰ ਦਿਵਸ' ਮੌਕੇ 75 ਸਾਲ ਵਾਲੇ ਸਾਥੀਆਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।