10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ-ਮੈਨੇਜਰ ਭਾਈ ਮੱਲੇਵਾਲ <br/>

ਅਜੀਤ ਡੈਸਕ 24-12-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਭੌਰਾ ਸਾਹਿਬ ਗੁ: ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ 24 ਦਸੰਬਰ ਨੂੰ ਸਜਾਇਆ ਜਾਵੇਗਾ, ਜੋ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਹੈ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਦੀ ਯਾਦ ਵਿਚ ਚੱਲ ਰਹੇ ਸਮਾਗਮਾਂ ਨੂੰ ਮੁੱਖ ਰੱਖਦਿਆਂ, ਸੰਗਤਾਂ ਦੀ ਸ਼ਰਧਾ ਭਾਵਨਾ ਤਹਿਤ ਹੁਣ ਇਹ ਨਗਰ ਕੀਰਤਨ 24 ਦਸੰਬਰ, ਦਿਨ ਬੁੱਧਵਾਰ ਨੂੰ ਸਜਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਵਾਲੇ, ਮੰਗਦੀਪ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਭਿਆਸੀ ਤੌਰ 'ਤੇ ਵਾਤਾਵਰਨ ਸਾਂਭ-ਸੰਭਾਲ ਲਈ ਵਿਚਾਰ ਗੋਸ਼ਟੀ ਲਈ ਸੈਮੀਨਾਰ <br/> ਅਗਲੀ ਖ਼ਬਰ ਅਮਰੀਕ ਸਿੰਘ ਸੋਢੀ ਨੇ ਵੋਟਰਾਂ ਦਾ ਕੀਤਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।