11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਠਿਆਲਾ ਵਿਖੇ ਦਮਦਮੀ ਟਕਸਾਲ (ਜਥਾ- ਭਿੰਡਰਾਂ ਮਹਿਤਾ) ਵਲੋਂ ਸਜਾਏ ਗਏ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਜੀਤ ਡੈਸਕ 26-12-2025
ਸਠਿਆਲਾ, 25 ਦਸੰਬਰ (ਜਗੀਰ ਸਿੰਘ ਸਫਰੀ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈੱਡਕੁਆਟਰ ਦਮਦਮੀ ਟਕਸਾਲ ਜਥਾ-ਭਿੰਡਰਾਂ ਮਹਿਤਾ ਤੋਂ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਅਜੀਤ ਸਿੰਘ, ਬਾਬਾ ਸਾਹਿਬ ਸਿੰਘ ਤੇ ਬਾਬਾ ਬੋਹੜ ਸਿੰਘ ਦਮਦਮੀ ਟਕਸਾਲ ਮਹਿਤਾ ਨੇ ਦੱਸਿਆ ਹੈ ਕਿ ਇਹ ਨਗਰ ਕੀਰਤਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਆਰੰਭ ਕਰਵਾਇਆ ਗਿਆ ਤੇ ਇਸ ਮੌਕੇ ਬਾਬਾ ਬੋਹੜ ਸਿੰਘ ਦਮਦਮੀ ਟਕਸਾਲ ਮਹਿਤਾ ਵਲੋਂ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸਰਪੰਚ ਦਲਬੀਰ ਸਿੰਘ, ਜਰਨੈਲ ਸਿੰਘ ਡਾਂਗਾ, ਪਰਮਜੀਤ ਸਿੰਘ ਖੀਵਾ, ਬਾਬਾ ਮੇਜਰ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ ਬੱਲ, ਜਸਬੀਰ ਸਿੰਘ ਸੋਢੀ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਡਰੀਮ ਸਿਟੀ ਮਾਨਾਂਵਾਲਾ ਵਿਖੇ 6ਵਾਂ 'ਦਾਸਤਾਨ-ਏ-ਸ਼ਹਾਦਤ' ਸਮਾਗਮ ਕਰਵਾਇਆ ਅਗਲੀ ਖ਼ਬਰ ਐਸ.ਡੀ.ਏ ਚਰਚ ਸੁਪਾਰੀਵਿੰਡ ਵਿਖੇ ਵੱਡੇ ਦਿਨ ਤੇ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।