06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰੀ ਜੀ, ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਬਾਬਾ ਬਕਾਲਾ ਸਾਹਿਬ, 27 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਾਈ ਹਿੰਮਤ ਸਿੰਘ ਕੱਸ਼ਯਪ ਰਾਜਪੂਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਧਰਮਸ਼ਾਲਾ ਭਾਈ ਹਿੰਮਤ ਸਿੰਘ ਜੀ (ਨੇੜੇ-ਛਾਉਣੀ ਸਾਹਿਬ), ਬਾਬਾ ਬਕਾਲਾ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏੇ, ਜਿਸ 'ਚ ਭਾਈ ਮਨਦੀਪ ਸਿੰਘ ਪੱਲ੍ਹਾ, ਸਰਬਜੀਤ ਸਿੰਘ ਤਿੱਮੋਵਾਲ, ਭਾਈ ਬਲੀ ਸਿੰਘ ਵਡਾਲਾ, ਡਾ: ਇੰਦਰਜੀਤ ਸਿੰਘ ਜੱਲੂਵਾਲ (ਸਿੱਖ ਮਿਸ਼ਨਰੀ ਕਾਲਜ), ਭਾਈ ਮਨਪ੍ਰੀਤ ਸਿੰਘ ਭੁੱਲਰ ਮੁਖੀ ਅਖੰਡ ਪਾਠੀ ਸਿੰਘ ਸਭਾ ਸਮੇਤ ਉੱਘੇ ਰਾਗੀ-ਢਾਡੀ-ਕਵੀਸ਼ਰ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਮੀਤ ਸਿੰਘ ਪਨੇਸਰ ਸਾ: ਸਰਪੰਚ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਮਾ: ਇਕਬਾਲ ਸਿੰਘ, ਤਰਸੇਮ ਸਿੰਘ ਬੱਬੂ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਮਾ: ਮਨਜੀਤ ਸਿੰਘ ਕੰਬੋ ਤੋਂ ਇਲਾਵਾ ਕਮੇਟੀ ਮੈਂਬਰਾਂ ਵਿਚ ਪ੍ਰਧਾਨ ਜੋਗਿੰਦਰ ਸਿੰਘ, ਹਰਦੀਪ ਸਿੰਘ, ਮਨਿੰਦਰ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਪੇਂਟਰ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ ਭੁੱਲਰ, ਰਾਜਵਿੰਦਰ ਸਿੰਘ ਮਾਹਲਾ, ਪਰਮਜੀਤ ਸਿੰਘ, ਅਮਰੀਕ ਸਿੰਘ ਅਤੇ ਹੋਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ | ਪ੍ਰਧਾਨ ਜੋਗਿੰਦਰ ਸਿੰਘ ਸਮੇਤ ਪ੍ਰਬੰਧਕਾਂ ਨੇ ਪੁਜੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸਖਸ਼ੀਅਤਾਂ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ | ਮੰਚ ਸੰਚਾਲਨ ਦੇ
ਪਿਛਲੀ ਖ਼ਬਰ ਦੁਕਾਨਦਾਰ ਦੀ ਜਗ੍ਹਾ 'ਤੇ ਕੀਤਾ ਨਾਜਾਇਜ਼ ਕਬਜ਼ਾ ਪੰਚਾਇਤ ਨੇ ਛੁਡਵਾਇਆ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦੇ ਲਗਾਏ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।