06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਵਾਨਗੀ ਨਾਲ ਜਨਤਾ ਨੂੰ ਹੋਵੇਗਾ ਭਾਰੀ ਲਾਭ- ਤਲਬੀਰ ਗਿੱਲ

ਅਜੀਤ ਡੈਸਕ 28-12-2025
ਟਾਹਲੀ ਸਾਹਿਬ, 27 ਦਸੰਬਰ (ਵਿਨੋਦ ਭੀਲੋਵਾਲ)-ਪੰਜਾਬ ਦੀ ਜਨਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇਣ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦੇ ਇਲਾਜ ਨਾਲ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇਕ ਵੀ ਪੈਸਾ ਖਰਚੇ ਬਿਨਾਂ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਲ ਅਹਿਮ ਕਦਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ | ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਥੇ ਸੂਬੇ ਦੇ ਹਰੇਕ ਪਰਿਵਾਰ ਲਈ ਇਲਾਜ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਬੰਧੀ ਵਿੱਤੀ ਸੁਰੱਖਿਆ ਪ੍ਰਦਾਨ ਕਰੇਗੀ, ਜਦੋਂਕਿ ਪਹਿਲਾਂ ਇਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ | ਇਸ ਮੌਕੇ ਮਲਕੀਤ ਸਿੰਘ ਬੀ.ਡੀ.ਪੀ.ਓ. ਭੋਏ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਰਵਿੰਦਰਪਾਲ ਸਿੰਘ ਸਰਪੰਚ ਹਦਾਇਤਪੁਰ, ਸਰਪੰਚ ਜੁਗਰਾਜ ਸਿੰਘ ਸਾਧਪੁਰ ਆਦਿ ਨਾਲ ਸਨ |
ਪਿਛਲੀ ਖ਼ਬਰ ਸੋਹੀਆਂ ਚੌਕੀ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਦੁਕਾਨਦਾਰ ਦੀ ਜਗ੍ਹਾ 'ਤੇ ਕੀਤਾ ਨਾਜਾਇਜ਼ ਕਬਜ਼ਾ ਪੰਚਾਇਤ ਨੇ ਛੁਡਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।