06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੋਹੀਆਂ ਚੌਕੀ ਪੁਲਿਸ ਨੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਅਜੀਤ ਡੈਸਕ 28-12-2025
ਜੇਠੂਵਾਲਾ, 27 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੇ ਦੇ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਵਲੋਂ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ 'ਤੇ ਐੱਸ.ਐੱਚ.ਓ. ਮਨਜੋਤ ਸਿੰਘ ਥਾਣਾ ਹੇਅਰ ਕੰਬੋਅ ਦੀਆਂ ਹਦਾਇਤਾਂ 'ਤੇ ਪੁਲਿਸ ਚੌਕੀ ਸੋਹੀਆਂ ਖੁਰਦ ਦੇ ਏ.ਐੱਸ.ਆਈ. ਤਰਸੇਮ ਸਿੰਘ, ਏ.ਐੱਸ.ਆਈ. ਬਿਕਰਮਜੀਤ ਸਿੰਘ ਪੁਲਿਸ ਮੁਲਾਜ਼ਮਾਂ ਨਾਲ ਫਤਹਿਗੜ੍ਹ ਸ਼ੁੱਕਰ ਚੱਕ ਰੋਡ 'ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਸ਼ਨਾਖਤ ਹਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫਤਹਿਗੜ੍ਹ ਸ਼ੁੱਕਰਚੱਕ ਵਜੋਂ ਹੋਈ, ਇਸੇ ਤਰ੍ਹਾਂ ਕੁਲਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਇਕਬਾਲ ਸਿੰਘ ਵਾਸੀ ਸੋਹੀਆਂ ਖੁਰਦ ਨੂੰ ਪਤਨੀ ਕੁਲਵਿੰਦਰ ਕੌਰ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਗਿ੍ਫਤਾਰ ਕੀਤਾ ਗਿਆ | ਪੁਲਿਸ ਵਲੋਂ ਉਕਤ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਤਰਸੇਮ ਸਿੰਘ ਨੇ ਕਿਹਾ ਕਿ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਏ.ਐੱਸ.ਆਈ. ਬਿਕਰਮਜੀਤ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦਾ ਲਿਖਤੀ ਅਤੇ ਸੁੰਦਰ ਦਸਤਾਰਬੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਵਾਨਗੀ ਨਾਲ ਜਨਤਾ ਨੂੰ ਹੋਵੇਗਾ ਭਾਰੀ ਲਾਭ- ਤਲਬੀਰ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।