06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਆਨੰਦ ਕਾਲਜ ਜੇਠੂਵਾਲ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਜੇਠੂਵਾਲ, 27 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ ਐਜੂਕੇਸ਼ਨ ਨਰਸਿੰਗ ਜੇਠੂਵਾਲ ਵਿਖੇ ਕਾਲਜ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਸਹਿਤ ਮਨਾਇਆ ਗਿਆ | ਕਾਲਜ ਦੇ ਸਟਾਫ ਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤੇ ਗਏ ਅਤੇ ਕੀਰਤਨੀ ਜਥਾ ਭਾਈ ਸਰਵਣ ਸਿੰਘ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕਾਲਜ ਦੇ ਡਾਇਰੈਕਟਰ ਸੂਰੀਯਾ ਪ੍ਰਕਾਸ਼ ਆਨੰਦ ਵਲੋਂ ਵਿਦਿਆਰਥਣਾਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰ ਲਾਡਲੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਵਲੋਂ ਜ਼ਾਲਮਾਂ ਦਾ ਟਾਕਰਾ ਕਰਦਿਆਂ ਤੇ ਉਨ੍ਹਾਂ ਵਲੋਂ ਈਨ ਨਾ ਮੰਨਣ 'ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪਿ੍ੰਸੀਪਲ ਕੰਵਲਬੀਰ ਕੌਰ ਮਾਹਲ, ਪਿ੍ੰਸੀਪਲ ਰਚਨਾ ਕੁਮਾਰੀ, ਰੇਨੂ ਠਾਕਰ, ਵਾਈਸ ਪਿ੍ੰਸੀਪਲ ਰਮਨਜੀਤ ਕੌਰ ਸੋਹਲ, ਹਰਪ੍ਰੀਤ ਕੌਰ, ਬਲਜੀਤ ਕੌਰ, ਭੁਪਿੰਦਰ ਕੌਰ, ਜਗਰੂਪ ਕੌਰ, ਊਸ਼ਾ ਸਰੀਨ, ਮਨਵਿੰਦਰ, ਹਰਲੀਨ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਨਵਜੋਤ ਕੌਰ, ਕੋਮਲ ਢਿੱਲੋਂ, ਹਰਮਨਜੋਤ ਕੌਰ, ਸੁੱਖਸ਼ਰਨ, ਨਿਧੀ, ਰਿਪਨਦੀਪ ਕੌਰ,
ਪਿਛਲੀ ਖ਼ਬਰ ਅਜਨਾਲਾ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।