06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਜਨਾਲਾ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 28-12-2025
ਅਜਨਾਲਾ, 27 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਧਾਰਮਿਕ ਦੀਵਾਨ ਦੌਰਾਨ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਕਥਾਵਾਚਕ ਬਾਬਾ ਜਜਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚਲਦਿਆਂ ਆਪਸੀ ਪ੍ਰੇਮ ਪਿਆਰ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਮਲੇਰਕੋਟਲਾ ਦੇ ਰਹਿਣ ਵਾਲੇ ਮੁਸਲਮਾਨ ਪਰਿਵਾਰ ਦੇ ਮੁਖੀ ਡਾ: ਸਫੀ ਖਾਨ, ਬਾਬਾ ਮੋਤੀ ਰਾਮ ਮਹਿਰਾ ਜੀ ਦੀ ਬਰਾਦਰੀ ਵਿਚੋਂ ਭਾਈ ਸਰਤਾਜ ਸਿੰਘ ਨੰਗਲ ਅਤੇ ਹਰ ਸਾਲ ਸਮਾਗਮਾਂ ਦੌਰਾਨ ਦੁੱਧ ਦੀ ਸੇਵਾ ਕਰਨ ਵਾਲੇ ਮੁਖ਼ਤਾਰ ਸਿੰਘ ਬਲੜਵਾਲ ਵਾਲਿਆਂ ਨੂੰ ਯਾਦਗਾਰੀ ਚਿੰਨ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਭਾਈ ਕਾਬਲ ਸਿੰਘ ਸ਼ਾਹਪੁਰ, ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਨੇਪਾਲ, ਧਰਮਿੰਦਰ ਸਿੰਘ ਪਿ੍ੰਸ, ਨੰਬਰਦਾਰ ਗੁਲਜਾਰ ਸਿੰਘ ਕੋਟਲੀ, ਗੁਰਦੀਪ ਸਿੰਘ ਫੌਜੀ, ਇੰਸਪੈਕਟਰ ਕੁਲਦੀਪ ਸਿੰਘ, ਮੂਰਤਾ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ ਜੱਸ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਅਵਤਾਰ ਸਿੰਘ ਫੌਜੀ ਵੰਝਾਂਵਾਲਾ ਅਤੇ ਪਰਮਜੀਤ ਸਿੰਘ ਗਿੱਲ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਦੇਸੀ ਨਾਜਾਇਜ਼ ਪਿਸਤੌਲ ਸਮੇਤ ਕਾਬੂ <br/> ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।