22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਫ਼ਰਦ, ਜਮਾਂਬੰਦੀ ਤੇ ਇੰਤਕਾਲ ਦੀ ਜਾਣਕਾਰੀ ਹੁਣ ਮੋਬਾਈਲ 'ਤੇ ਹੀ ਮਿਲੇਗੀ-ਵਿਧਾਇਕ ਦੇਵ ਮਾਨ

ਅਜੀਤ ਡੈਸਕ 16-06-2025
ਨਾਭਾ, 15 ਜੂਨ (ਜਗਨਾਰ ਸਿੰਘ ਦੁਲੱਦੀ)-ਜਦੋਂ ਦੀ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਪ ਸਰਕਾਰ ਵਲੋਂ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ-ਖੁਆਰ ਹੋਣ ਤੋਂ ਬਚਾਉਣ ਲਈ ਘਰ ਬੈਠੇ ਹੀ ਵੱਡੇ ਪੱਧਰ 'ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਪਹਿਲ ਕਰਦਿਆਂ ਆਪ ਸਰਕਾਰ ਵਲੋਂ ਮਾਲੀਆ ਵਿਭਾਗ ਤੋਂ ਸ਼ੁਰੂ ਕੀਤੀ ਗਈ ਈਜੀ ਜਮਾਂਬੰਦੀ ਸੇਵਾ ਪੰਜਾਬ 'ਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ 'ਚ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ, ਕਿਉਂ ਜੋ ਹੁਣ ਲੋਕਾਂ ਨੂੰ ਜ਼ਮੀਨ ਜਾਇਦਾਦ ਦੀ ਰਜਿਸਟ੍ਰੇਸ਼ਨ, ਤਬਾਦਲਾ, ਫ਼ਰਦ ਆਦਿ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਸਗੋਂ ਉਹ ਇਹ ਕੰਮ ਆਪਣੇ ਮੋਬਾਈਲ 'ਤੇ ਹੀ ਘਰ ਬੈਠੇ ਇਕ ਕਲਿੱਕ ਨਾਲ ਕਰ ਸਕਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਈਜੀ ਜਮਾਂਬੰਦੀ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਜਾਂ ਫ਼ੋਨ ਨੰਬਰ 1076 ਤੋਂ ਘਰ ਬੈਠੇ ਇਹ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਸ ਜਮਾਂਬੰਦੀ 'ਤੇ ਡਿਜੀਟਲ ਦਸਤਖ਼ਤ ਹੋਣਗੇ ਅਤੇ ਇਸ ਵਿਚ ਕਿਉ ਆਰ ਕੋਡ ਵੀ ਹੋਵੇਗਾ, ਜਿਸ ਰਾਹੀਂ ਕੋਈ ਵੀ ਭੂਮੀ ਰਿਕਾਰਡ ਦੀ ਤਸਦੀਕ ਲਈ ਕਿਉ ਆਰ ਕੋਡ ਨੂੰ ਸਕੈਨ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜਮਾਂਬੰਦੀ ਦਾ ਪੂਰਾ ਕੰਮ ਪਾਰਦਰਸ਼ੀ ਹੋਵੇਗਾ ਜੋ ਕਿ 30 ਦਿਨਾਂ 'ਚ ਪੂਰਾ ਹੋ ਜਾਵੇਗਾ | ਦੇਵ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਰਿਪੋਰਟ ਦਰਜ ਕਰਨ ਲਈ ਕਿਸੇ ਵੀ ਕਾਗ਼ਜ਼ੀ ਕਾਰਵਾਈ ਜਾਂ ਦਫ਼ਤਰ ਦੇ ਧੱਕੇ ਖਾਣ ਦੀ ਲੋੜ ਨਹੀਂ ਹੈ, ਜਿਸ ਕਰਕੇ ਹੁਣ ਤੁਹਾਡਾ ਕੇਸ ਡਿਜੀਟਲ ਢੰਗ ਨਾਲ ਪਟਵਾਰੀ ਤੋਂ ਤਹਿਸੀਲਦਾਰ ਕੋਲ ਚਲਾ ਜਾਵੇਗਾ ਜਿਸ ਦੀ ਸੂਚਨਾ ਤੁਹਾਨੂੰ ਵਟਸਐਪ 'ਤੇ ਤੁਰੰਤ ਮਿਲ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਹੁਣ ਸਰਕਾਰ ਦੀ ਵੈੱਬਸਾਈਟ 'ਤੇ ਜਾ ਕੇ ਪ੍ਰਤੀ ਖੇਵਟ 500 ਰੁਪਏ ਦੀ ਸਲਾਨਾ ਫ਼ੀਸ ਦੇ ਕੇ ਆਪਣੇ ਜ਼ਮੀਨ ਰਿਕਾਰਡ ਨੂੰ ਸਬਸਕ੍ਰਾਈਬ ਕਰ ਸਕਦੇ ਹਨ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਆਪ ਸਰਕਾਰ ਵਲੋਂ ਈਜੀ ਜਮਾਂਬੰਦੀ ਸੇਵਾ ਸ਼ੁਰੂ ਕਰਨ ਲਈ ਉਹ ਮੁੱਖ ਮੰਤਰੀ ਪੰਜਾਬ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹਨ ਕਿਉਂ ਜੋ ਇਹ ਸੇਵਾ ਸ਼ੁਰੂ ਹੋਣ ਨਾਲ ਪੰਜਾਬ ਦੇ ਲੋਕ ਖੱਜਲ ਖੁਆਰ ਹੋਣ ਤੋਂ ਬਚਣਗੇ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਪੈਲੇਸਾਂ ਤੇ ਸ਼ਹਿਰ 'ਚੋਂ ਮੋਟਰਸਾਈਕਲ ਤੇ ਮੋਬਾਈਲ ਚੋਰੀ ਕਰਨ ਵਾਲੇ 5 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।