22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 16-06-2025
ਫ਼ਤਹਿਗੜ੍ਹ ਸਾਹਿਬ, 15 ਜੂਨ (ਰਵਿੰਦਰ ਮੌਦਗਿਲ)-ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਂਚ ਅਫ਼ਸਰ ਸਹਾਇਕ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਟੀਮ ਨਾਲ ਪੁਲ਼ ਸੁਆ ਫ਼ਿਰੋਜਪੁਰ ਰੋਡ ਤੇ ਮੌਜੂਦ ਸਨ | ਉਸ ਦੌਰਾਨ ਇਕ ਵਿਅਕਤੀ ਨੇ ਪੁਲਿਸ ਨੂੰ ਦੇਖ ਘਬਰਾ ਕੇ ਕੁਝ ਸਮਾਨ ਝਾੜੀਆਂ ਵਿਚ ਸੁੱਟ ਦਿੱਤਾ | ਪੁਲਿਸ ਟੀਮ ਵਲੋਂ ਉਕਤ ਵਿਅਕਤੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਤਲਾਸ਼ੀ ਦੌਰਾਨ ਕੁੱਲ 119 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀ ਦੀ ਪਛਾਣ ਮੇਜਰ ਸਿੰਘ ਦੇ ਤੌਰ 'ਤੇ ਹੋਈ ਹੈ | ਜਿਸ ਖ਼ਿਲਾਫ਼ ਪੁਲਿਸ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਨਸ਼ਾ ਵਿਰੋਧੀ ਐਨ.ਡੀ.ਪੀ.ਐਸ ਐਕਟ ਦੇ ਸੈਕਸ਼ਨ 22 ਬੀ-61-85 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਡੇਅਰੀ ਵਾਲੇ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਅਗਿਆਤ ਨੇ ਕੀਤੀ ਕੁੱਟਮਾਰ ਅਗਲੀ ਖ਼ਬਰ ਫ਼ਰਦ, ਜਮਾਂਬੰਦੀ ਤੇ ਇੰਤਕਾਲ ਦੀ ਜਾਣਕਾਰੀ ਹੁਣ ਮੋਬਾਈਲ 'ਤੇ ਹੀ ਮਿਲੇਗੀ-ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।