22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

3 ਕਾਰਾਂ ਦੀ ਆਪਸੀ ਟੱਕਰ 'ਚ 2 ਵਿਅਕਤੀਆਂ ਦੀ ਮੌਤ, 4 ਜ਼ਖ਼ਮੀ

ਅਜੀਤ ਡੈਸਕ 16-06-2025
ਫ਼ਤਹਿਗੜ੍ਹ ਸਾਹਿਬ, 15 ਜੂਨ (ਰਵਿੰਦਰ ਮੌਦਗਿਲ)-ਚੁੰਨ੍ਹੀ ਕਲਾਂ ਦੇ ਨੇੜੇ ਮੁੱਖ ਮਾਰਗ 'ਤੇ 3 ਕਾਰਾਂ ਆਪਸ ਵਿਚ ਭਿੜ ਗਈਆਂ | ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਬੱਚਿਆ ਤੇ ਔਰਤ ਸਮੇਤ ਚਾਰ ਲੋਕ ਜ਼ਖਮੀ ਹੋ ਗਏ | ਉਪਰੋਕਤ ਦੁਰਘਟਨਾ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨਿਖਿਲ ਗਰਗ ਨੇ ਦੱਸਿਆ ਕਿ 14 ਜੂਨ ਦੀ ਸਵੇਰ 11 ਵਜੇ ਦੇ ਆਸ ਪਾਸ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਇਤਲਾਹ ਮਿਲੀ ਕਿ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਅਧੀਨ ਆਉਂਦੇ ਹਲਕਾ ਵਿਚ ਐਸ.ਵਾਈ.ਐਲ. ਨਹਿਰ ਪੁਲ਼ 'ਤੇ ਤਿੰਨ ਕਾਰਾਂ ਦਾ ਆਪਸ ਵਿਚ ਐਕਸੀਡੈਂਟ ਹੋ ਗਿਆ | ਡੀ.ਐਸ.ਪੀ. ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਅਤੇ ਜਾਮ ਹੋਇਆ ਟ੍ਰੈਫ਼ਿਕ ਚਾਲੂ ਕਰਵਾ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਭੁਪਿੰਦਰ ਸਿੰਘ ਵਾਸੀ ਬਾਸੀਆਂ ਵੈਦਵਾਨ ਅਤੇ ਲਖਵਿੰਦਰ ਸਿੰਘ ਵਾਸੀ ਪਿੰਡ ਝੜੀ ਨੇੜੇ ਖਮਾਣੋਂ ਦੀ ਮੌਤ ਹੋ ਗਈ ਹੈ | ਇਸ ਦੇ ਇਲਾਵਾ ਤੀਜੀ ਗੱਡੀ ਵਿਚ ਸਵਾਰ ਅਭਿਸ਼ੇਕ ਰਾਏ ਵਾਸੀ ਚੰਡੀਗੜ੍ਹ ਵੀ ਜ਼ਖਮੀ ਹੋਇਆ ਹੈ | ਜਿਸ ਨੂੰ ਮੁਹਾਲੀ ਦੇ ਇਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ | ਜਦਕਿ ਮਿ੍ਤਕ ਲਖਵਿੰਦਰ ਸਿੰਘ ਦੀ ਪਤਨੀ ਤੇ ਦੋ ਬੱਚੇ ਫ਼ਤਹਿਗੜ੍ਹ ਸਾਹਿਬ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹਨ | ਡੀ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਚ ਅਭਿਸ਼ੇਕ ਰਾਏ ਦੇ ਬਿਆਨ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿਚ ਪੀੜਤਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦਾ ਲਾਭ ਜਲਦੀ ਹੀ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਅੱਧਾ ਕਿੱਲੋ ਅਫ਼ੀਮ ਸਮੇਤ ਚਾਰ ਕਾਬੂ ਅਗਲੀ ਖ਼ਬਰ ਡੇਅਰੀ ਵਾਲੇ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਅਗਿਆਤ ਨੇ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।