ਨਾਭਾ 15 ਜੂਨ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਨਾਭਾ ਪੁਲਿਸ ਲਗਾਤਾਰ ਮੁਸਤੈਦ ਹੁੰਦੀ ਦਿਖਾਈ ਦੇ ਰਹੀ ਹੈ ਨਵ-ਨਿਯੁਕਤ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਵਲੋਂ ਨਾਭਾ ਦੇ ਅੰਦਰ ਇਸ ਮੁਹਿੰਮ ਨੂੰ ਮੁੱਖ ਰੱਖਦਿਆਂ ਹੱਦੋਂ ਵੱਧ ਸਖ਼ਤੀ ਕਰ ਦਿੱਤੀ ਗਈ ਹੈ | ਇਸ ਮੁਹਿੰਮ ਦੇ ਚੱਲਦਿਆਂ ਨਾਭਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਨਾਭਾ ਪੁਲਿਸ ਵਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐੱਚ.ਓ. ਸਰਬਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਯਾਦਵਿੰਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਸ਼ਹਿਰ ਇਸਮਾਈਲ ਜ਼ਿਲ੍ਹਾ ਬਰੇਲੀ ਯੂ.ਪੀ., ਰਵੀ ਪੁੱਤਰ ਸਤਪਾਲ, ਰਾਜੀਵ ਸ਼ਰਮਾ ਪੁੱਤਰ ਰਾਮ ਪ੍ਰਕਾਸ਼ ਗਹੀਨ ਜ਼ਿਲ੍ਹਾ ਬਰੇਲੀ ਯੂ.ਪੀ., ਅਸ਼ੋਕ ਕੁਮਾਰ ਪੁੱਤਰ ਰਾਜਵੀਰ ਸਿੰਘ ਰਘਵੀਰਪੁਰ ਡਿਸਟਿ੍ਕਟ ਬਰੇਲੀ ਯੂ.ਪੀ. ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਮਾਮਲਾ ਦਰਜ ਕੀਤਾ ਗਿਆ | ਇਨ੍ਹਾਂ ਵਲੋਂ ਵਰਤੀ ਜਾ ਰਹੀ ਚਿੱਟੇ ਰੰਗ ਦੀ ਬਰੀਜਾ ਗੱਡੀ ਵੀ ਬਰਾਮਦ ਕੀਤੀ ਹੈ | ਨਾਭਾ ਕੋਤਵਾਲੀ ਪੁਲਿਸ ਵਲੋਂ ਇਨ੍ਹਾਂ ਚਾਰਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |