22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਜ਼ਮੀਨੀ ਸੌਦੇ 'ਚ 55 ਲੱਖ ਦੀ ਠੱਗੀ, 5 ਨਾਮਜ਼ਦ

ਅਜੀਤ ਡੈਸਕ 16-06-2025
ਰਾਜਪੁਰਾ, 15 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਜ਼ਮੀਨੀ ਮਾਮਲੇ 'ਚ 55 ਲੱਖ ਰੁਪਏ ਬਤੌਰ ਬਿਆਨਾਂ ਲੈ ਕੇ ਰਜਿਸਟਰੀ ਨਾਂਹ ਕਰਵਾਉਣ 'ਤੇ ਇਕ ਔਰਤ ਸਮੇਤ 5 ਜਣਿਆਂ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਾਕਮ ਸਿੰਘ ਵਾਸੀ ਸਨੀ ਐਨਕਲੇਵ ਸੈਕਟਰ 125 ਖਰੜ ਮੋਹਾਲੀ ਨੇ ਬਿਆਨ ਦਰਜ ਕਰਵਾਏ ਹਨ ਕਿ ਅਮਨਦੀਪ ਸਿੰਘ, ਅਵਤਾਰ ਸਿੰਘ ਅਤੇ ਕਰਮਜੀਤ ਕੌਰ ਵਾਸੀ ਪਿੰਡ ਸਰਾਲਾ ਕਲਾਂ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ ਵਾਸੀ ਪਿੰਡ ਕਾਂਸਲ ਨੇ ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 55 ਲੱਖ ਰੁਪਏ ਬਤੌਰ ਬਿਆਨਾ ਲੈ ਲਏ | ਪਰ ਬਾਅਦ ਵਿਚ ਨਾ ਤਾਂ ਜ਼ਮੀਨ ਦੀ ਰਜਿਸਟਰੀ ਕਾਰਵਾਈ ਤਾਂ ਨਾ ਹੀ ਪੈਸੇ ਵਾਪਸ ਕੀਤੇ | ਜਿਸ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਮਾਮਲੇ ਵਿਚ ਇਕ ਔਰਤ ਸਮੇਤ ਉਕਤ ਪੰਜ ਜਣਿਆਂ ਦੇ ਖ਼ਿਲਾਫ਼ ਧੋਖਾਧੜੀ ਸਮੇਤ ਹੋਰਨਾਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟ ਅਗਲੀ ਖ਼ਬਰ ਗੁਰਦੁਆਰਾ ਕਰਹਾਲੀ ਸਾਹਿਬ ਨੂੰ ਜ਼ਮੀਨ ਦਾਨ ਕਰਨ ਵਾਲਿਆਂ ਦੇ ਵਾਰਸਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀਆਂ ਨੌਕਰੀਆਂ-ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।