21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵਿਸ਼ਵ ਬਜ਼ੁਰਗ ਦੁਰ-ਵਿਵਹਾਰ ਜਾਗਰੂਕਤਾ ਦਿਵਸ ਮਨਾਇਆ

ਅਜੀਤ ਡੈਸਕ 16-06-2025
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਪਟਿਆਲਾ ਵਿਖੇ 'ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ' ਦਿਵਸ ਮਨਾਇਆ ਗਿਆ | ਇਹ ਸਮਾਰੋਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਡਜ਼ ਡੇਅ ਕੇਅਰ ਅਤੇ ਵੈਲਨੇਸ ਸੈਂਟਰ, ਪਿੰਡ ਰੋਂਗਲਾ, ਜ਼ਿਲ੍ਹਾ ਪਟਿਆਲਾ ਅਤੇ ਜੋਤ ਆਸ਼ਰਮ ਗੁਰੂ ਨਾਨਕ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਪਟਿਆਲਾ ਵਿਖੇ ਕਰਵਾਇਆ ਗਿਆ ਜਿਸ ਵਿਚ ਬਜ਼ੁਰਗਾਂ ਨਾਲ ਖ਼ਾਸ ਗੱਲਬਾਤ ਕੀਤੀ ਗਈ | ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵਲੋਂ ਬਿਰਧ ਆਸ਼ਰਮ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਇਹ ਦਿਨ ਬਜ਼ੁਰਗਾਂ ਨਾਲ ਹੋਣ ਵਾਲੇ ਸ਼ੋਸ਼ਣ, ਅਣਗਹਿਲੀ ਅਤੇ ਦੁਰਵਿਵਹਾਰ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ | ਇਸ ਮੌਕੇ ਹਰ ਕੋਈ ਇਕ ਦਰਖਤ ਮੁਹਿੰਮ ਦੇ ਤਹਿਤ ਪੌਦੇ ਲਗਾਉਣ ਦੀ ਵਿਸ਼ੇਸ਼ ਕਾਰਵਾਈ ਵੀ ਕੀਤੀ ਗਈ | ਇਸ ਮੌਕੇ ਗੁਰਮਿੰਦਰ ਕੌਰ, ਪਰਮਜੀਤ ਸਿੰਘ, ਲਖਵਿੰਦਰ ਸਰੀਨ ਤੋਂ ਇਲਾਵਾ ਬਿਰਧ ਆਸ਼ਰਮਾਂ ਦੇ ਬਜ਼ੁਰਗ ਸ਼ਾਮਿਲ ਸਨ |
ਪਿਛਲੀ ਖ਼ਬਰ ਡੇਰਾ ਬਾਬਾ ਬੁੱਧ ਦਾਸ 'ਚ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ-ਡਾ. ਜਗਪਾਲਇੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।