ਫ਼ਤਹਿਗੜ੍ਹ ਸਾਹਿਬ, 15 ਜੂਨ (ਰਵਿੰਦਰ ਮੌਦਗਿਲ)-ਲਗਪਗ ਛੇ ਦਹਾਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਰਹੇ ਮੁਲਾਜ਼ਮਾਂ ਦੇ ਸਵ. ਪ੍ਰਮੁੱਖ ਆਗੂ ਸਾਥੀ ਸੱਜਣ ਸਿੰਘ ਦਾ ਜਨਮ ਦਿਨ ਅੱਜ ਯੂਨੀਅਨ ਦਫ਼ਤਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੀ ਇਕਾਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਅਹਿਮਦਾਬਾਦ ਵਿਖੇ ਹੋਏ ਹਾਦਸੇ ਵਿਚ 250 ਦੇ ਕਰੀਬ ਵਿਅਕਤੀਆਂ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਇਕਾਈ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ ਨੇ ਕਿਹਾ ਕਿ ਸਾਥੀ ਸੱਜਣ ਸਿੰਘ ਨੇ ਆਪਣੇ ਜੀਵਨ ਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਚਾਰ ਵਾਰ ਮਰਨ ਵਰਤ ਰੱਖ ਕੇ ਪੰਜਾਬ ਦੇ ਮੁਲਾਜ਼ਮਾਂ ਲਈ ਬੋਨਸ, ਸਾਲਾਨਾ ਤਰੱਕੀਆਂ ਵਿਚ ਵਾਧਾ ਅਤੇ ਕਈ ਪੇਅ ਕਮਿਸ਼ਨਾਂ ਤੋਂ ਮੁਲਾਜ਼ਮਾਂ ਲਈ ਚੰਗੇਰੇ ਤਨਖ਼ਾਹ ਸਕੇਲ ਅਤੇ ਵੱਖ-ਵੱਖ ਤਰ੍ਹਾਂ ਦੇ ਭੱਤੇ ਹਾਸਿਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ | ਇਸ ਕਰਕੇ ਇਨ੍ਹਾਂ ਪ੍ਰਾਪਤੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸਮਾਗਮ ਦੌਰਾਨ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਵਿੰਦਰ ਸਿੰਘ ਰੌਣੀ ਅਤੇ ਪ੍ਰਧਾਨ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ, ਸਕੱਤਰ ਗੁਰਮੇਲ ਸਿੰਘ ਵੇਅਰ ਹਾਊਸ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਬਾਲਪੁਰ, ਮੀਤ ਪ੍ਰਧਾਨ ਸੰਜੇ ਕੁਮਾਰ ਬੈਂਸ, ਤਰਸੇਮ ਸਿੰਘ ਸਹੋਤਾ ਨੇ ਸੰਬੋਧਨ ਕਰਦਿਆਂ ਮੌਜੂਦਾ ਸਮੇਂ ਦੌਰਾਨ ਹਰ ਰੋਜ਼ ਇਨ੍ਹਾਂ ਪ੍ਰਾਪਤੀਆਂ ਨੂੰ ਲੱਗ ਰਹੇ ਖੋਰੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਹੱਕ ਸੱਚ ਇਨਸਾਫ਼ ਲਈ ਤਕੜੇ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਦ ਸਿੰਘ ਟੌਹੜਾ, ਜਾਗਰ ਸਿੰਘ ਮੈੜਾ, ਗੁਰਚਰਨ ਸਿੰਘ ਨਲੀਨਾਂ ਕਲਾਂ, ਰਣਵੀਰ ਸਿੰਘ ਅਮਲੋਹ, ਪਰਮਜੀਤ ਸਿੰਘ ਅਮਲੋਹ, ਸੁਖਦੇਵ ਸਿੰਘ ਬੀ.ਡੀ.ਓ. ਦਫ਼ਤਰ, ਦਵਿੰਦਰ ਸਿੰਘ ਖੇਤੀਬਾੜੀ ਵਿਭਾਗ, ਅੰਗਰੇਜ਼ ਸਿੰਘ ਅਤਾਪੁਰ, ਰਣਜੀਤ ਸਿੰਘ ਸੌਂਢਾ ਹੈੱਡ, ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ |