12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੜਕ ਹਾਦਸੇ 'ਚ ਇਕ ਦੀ ਮੌਤ

ਅਜੀਤ ਡੈਸਕ 17-06-2025
ਮੰਡੀ ਗੋਬਿੰਦਗੜ੍ਹ, 16 ਜੂਨ (ਇਕਬਾਲ ਸੰਧੂ)-ਮੰਡੀ ਗੋਬਿੰਦਗੜ੍ਹ ਦੀ ਸਰਵਿਸ ਰੋਡ 'ਤੇ ਸਵੇਰ ਵੇਲੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਆਟੋ ਰਿਕਸ਼ਾ ਚਾਲਕ ਵਲੋਂ ਪਿੱਛੋਂ ਟੱਕਰ ਮਾਰ ਦੇਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਰਘਵੀਰ ਸਿੰਘ ਉਰਫ਼ ਗੋਰਖੀ (50) ਪੁੱਤਰ ਸਵ. ਅਮਰਜੀਤ ਸਿੰਘ ਵਾਸੀ ਮੁਹੱਲਾ ਨਸਰਾਲੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ | ਇਸ ਦੁਰਘਟਨਾ ਸੰਬੰਧੀ ਜਸਕਰਨ ਸਿੰਘ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਹ ਆਪਣੇ ਪਿਤਾ ਰਘਵੀਰ ਸਿੰਘ ਨਾਲ ਸਵੇਰੇ ਕਰੀਬ 7 ਵਜੇ ਸਰਵਿਸ ਰੋਡ 'ਤੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ ਰਿਹਾ ਸੀ ਅਤੇ ਉਸ ਦੇ ਪਿਤਾ ਅੱਗੇ-ਅੱਗੇ ਜਾ ਰਹੇ ਸਨ | ਜਦੋਂ ਉਸ ਦੇ ਪਿਤਾ ਸ਼ਰਾਬ ਦੇ ਠੇਕੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਆਟੋ ਰਿਕਸ਼ਾ ਚਾਲਕ ਨੇ ਬੜੀ ਲਾਪ੍ਰਵਾਹੀ ਦੇ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ ਤੇ ਉਹ ਫ਼ਰਾਰ ਹੋ ਗਿਆ | ਇਹ ਘਟਨਾ ਉਥੇ ਨੇੜੇ ਹੀ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਇਸ ਦੁਰਘਟਨਾ ਦੌਰਾਨ ਜ਼ਖ਼ਮੀ ਹੋਏ ਰਘਵੀਰ ਸਿੰਘ ਨੂੰ ਇਲਾਜ ਲਈ ਸਥਾਨਕ ਸਰਕਾਰੀ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਦੁਰਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮਿ੍ਤਕ ਦੇ ਬੇਟੇ ਜਸਕਰਨ ਸਿੰਘ ਦੇ ਬਿਆਨਾਂ ਤਹਿਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਡੂੰਘਾਈ ਨਾਲ ਜਾਂਚ ਆਰੰਭ ਕਰ ਦਿੱਤੀ ਹੈ ਤੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਹੈ |
ਪਿਛਲੀ ਖ਼ਬਰ ਡੀ. ਐਸ. ਪੀ. ਨਾਭਾ ਵਲੋਂ ਮਿਲੇ ਭਰੋਸੇ ਤੋਂ ਬਾਅਦ ਕਾਂਗਰਸੀਆਂ ਨੇ ਕੀਤਾ ਧਰਨਾ ਸਮਾਪਤ ਅਗਲੀ ਖ਼ਬਰ ਰਿਹਾਣਾ ਜੱਟਾਂ ਬੈਂਕ ਡਕੈਤੀ ਦੇ ਮਾਮਲੇ ਵਿਚ ਲੋੜੀਂਦੇ ਦੋ ਹੋਰ ਦੋਸ਼ੀ ਨਕਦੀ ਤੇ ਹਥਿਆਰਾਂ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।