12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੀ. ਸੀ. ਵਲੋਂ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ, ਰਾਜਿੰਦਰਾ ਝੀਲ, 24 ਘੰਟੇ ਨਹਿਰੀ ਪਾਣੀ ਸਪਲਾਈ ਤੇ ਐਨਕੈਪ ਦਾ ਜਾਇਜ਼ਾ

ਅਜੀਤ ਡੈਸਕ 17-06-2025
ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਛੋਟੀ ਨਦੀ ਤੇ ਵੱਡੀ ਨਦੀ ਦੀ ਸਫ਼ਾਈ ਸਮੇਤ ਰਾਜਿੰਦਰਾ ਲੇਕ, 24 ਘੰਟੇ ਨਹਿਰੀ ਪਾਣੀ ਸਪਲਾਈ ਸਮੇਤ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਸ਼ਹਿਰ 'ਚ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ ਤੇ ਐਲ. ਐਂਡ ਟੀ. ਕੰਪਨੀ ਨੂੰ ਹਦਾਇਤ ਕੀਤੀ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਲੀਲਾ ਭਵਨ ਚੌਕ ਨੇੜੇ 24 ਘੰਟੇ ਨਹਿਰੀ ਪਾਣੀ ਦੀ ਪੈਣ ਵਾਲੀ ਪਾਈਪਲਾਈਨ ਲਈ ਅਗੇਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂਕਿ ਸੜਕ ਪੁੱਟਣ ਸਮੇਂ ਆਵਾਜਾਈ ਪ੍ਰਭਾਵਿਤ ਨਾ ਹੋਵੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਇਪਲਾਈਨ ਪਾਉਣ ਸਮੇਂ ਸੜਕ ਨੂੰ ਤੁਰੰਤ ਚੱਲਣਯੋਗ ਬਣਾਇਆ ਜਾਵੇ ਤੇ ਇਸ 'ਚ ਕੋਈ ਦੇਰੀ ਨਾ ਹੋਵੇ | ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਨੇ ਡਰੇਨੇਜ ਵਿਭਾਗ ਵਲੋਂ ਛੋਟੀ ਨਦੀ ਦੀ ਗੌਰੀ ਸ਼ੰਕਰ ਮੰਦਰ ਦੀ ਡਾਊਨ ਸਟ੍ਰਰੀਮ ਤੋਂ 4000 ਫੁੱਟ ਦੀ ਕਰੀਬ ਲੰਬਾਈ ਦੀ ਜਿੱਥੇ-ਜਿੱਥੇ ਲੋੜ ਹੈ, ਉਥੇ ਪੋਕਲੇਨ ਮਸ਼ੀਨ ਨਾਲ ਕੀਤੀ ਜਾ ਰਹੀ ਸਫ਼ਾਈ ਦਾ ਮੁਲੰਕਣ ਕੀਤਾ | ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਕੀ ਰਾਓ ਨਦੀ ਦੀ ਕਾਲਵਾ ਤੱਕ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਪਿੰਡ ਦੌਲਤਪੁਰ, ਜਿਥੋਂ ਇਹ ਵੱਡੀ ਨਦੀ ਦਾ ਰੂਪ ਅਖ਼ਤਿਆਰ ਕਰ ਲੈਂਦੀ ਹੈ, ਤੋਂ ਅੱਗੇ ਨਗਰ ਨਿਗਮ ਦੀ ਲਿਮਟ ਦੇ ਅੰਦਰ-ਅੰਦਰ ਬੂਟੀ ਦੀ ਸਫ਼ਾਈ ਕਰਨ ਦਾ ਕੰਮ ਕਰਨ ਲਈ ਨਗਰ ਨਿਗਮ ਵਲੋਂ ਟੈਂਡਰ ਲਗਾਇਆ ਗਿਆ ਹੈ | ਡਾ. ਪ੍ਰੀਤੀ ਯਾਦਵ ਨੇ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ ਹਵਾ ਪ੍ਰਦੂਸ਼ਨ ਦੀ ਰੋਕਥਾਮ, ਨਿਯਮਤ ਕਰਨਾ ਤੇ ਇਸ ਨੂੰ ਘੱਟ ਕਰਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ 'ਤੇ ਨਿਗਰਾਨੀ ਦਾ ਨੈਟਵਰਕ ਦਾ ਵਿਸਥਾਰ, ਜਾਗਰੂਕਤਾ ਤੇ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਵਧਾਉਣ ਦੇ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਮੋਨੀਟਰਿੰਗ ਸੈਲ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਫ਼ੁਹਾਰਾ ਚੌਂਕ ਸਮੇਤ ਕਾਲੀ ਦੇਵੀ ਮੰਦਰ ਤੋਂ ਫ਼ੁਹਾਰ ਚੌਕ ਤੱਕ ਮਾਲ ਰੋਡ ਦੀ ਸੁੰਦਰਤਾ ਲਈ ਵੀ ਤਜਵੀਜ਼ ਬਣਾਈ ਗਈ ਹੈ | ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਦੱਸਿਆ ਕਿ ਰਾਜਿੰਦਰਾ ਲੇਕ 'ਚ ਪਾਈਪਲਾਈਨ ਪਾ ਕੇ ਪਾਣੀ ਪੱਕੇ ਤੌਰ 'ਤੇ ਭਰਨ ਲਈ ਵੀ ਕੰਮ ਚੱਲ ਰਿਹਾ ਹੈ ਟੈਂਡਰ ਪ੍ਰਕਿ੍ਆ ਜਾਰੀ ਹੈ | ਇਸ ਮੌਕੇ ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਸਮੇਤ ਡਰੇਨੇਜ, ਲੋਕ ਨਿਰਮਾਣ, ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਾਗਬਾਨੀ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਅੱਗ ਲੱਗਣ ਕਾਰਨ ਪੰਜ ਝੁੱਗੀਆਂ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਪਟਿਆਲਾ 'ਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਆਰੰਭ-ਡਾ. ਬਲਬੀਰ, ਕੋਹਲੀ, ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।