12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੀ. ਸੀ. ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

ਅਜੀਤ ਡੈਸਕ 17-06-2025
ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਾਡ ਦੇ ਜਿੰਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ | ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ 'ਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ | ਡਾ. ਪ੍ਰੀਤੀ ਯਾਦਵ ਨੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਾਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਤੇ ਕਸਰਤ ਲਈ ਆਉਂਦੇ ਹਨ | ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ | ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ 'ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਭਾਵ ਪਾਉਂਦੀ ਹੈ | ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਤੇ ਸਟੇਡੀਅਮਜ਼ ਵਿਚ ਸਫਾਈ ਵਿਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸੰਬੰਧਤ ਅਧਿਕਾਰੀ ਇਸ ਲਈ ਖ਼ੁਦ ਜ਼ਿੰਮੇਵਾਰ ਹੋਣਗੇ | ਇਸ ਮੌਕੇ ਏ. ਈ. ਓ. ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਹਰਿਆਣਾ ਮਾਰਕਾ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਦਹਾਕਿਆਂ ਮਗਰੋਂ ਨਹਿਰੀ ਪਾਣੀ ਖੇਤਾਂ 'ਚ ਪਹੰੁਚਣ 'ਤੇ ਕਿਸਾਨਾਂ ਨੇ ਖ਼ੁਸ਼ੀ ਵਿਚ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।