12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹਰਿਆਣਾ ਮਾਰਕਾ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਅਜੀਤ ਡੈਸਕ 17-06-2025
ਨਾਭਾ, 16 ਜੂਨ (ਕਰਮਜੀਤ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਨੂੰ 24 ਬੋਤਲਾਂ ਦੇਸੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਜਦੋਂ ਪੁਲਿਸ ਅਧਿਕਾਰੀ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਛਾਪੇਮਾਰੀ ਦੌਰਾਨ ਪਿੰਡ ਕਾਲੇਮਾਜਰਾ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹਰਬੰਸ ਕੌਰ, ਜੋ ਕਿ ਜੋਗਿੰਦਰ ਸਿੰਘ ਦੀ ਪਤਨੀ ਹੈ ਤੇ ਪਿੰਡ ਬਨੇਰਾ ਖੁਰਦ, ਸਦਰ ਥਾਣਾ ਨਾਭਾ ਦਾ ਵਸਨੀਕ ਹੈ, ਰੇਲਵੇ ਲਾਈਨ ਦੇ ਕੋਲ ਸ਼ਰਾਬ ਵੇਚਣ ਲਈ ਬੈਠੀ ਹੈ | ਛਾਪਾ ਮਾਰਨ 'ਤੇ, ਮਾਲਟਾ ਹਰਿਆਣਾ ਦੀ ਦੇਸੀ ਸ਼ਰਾਬ ਦੀਆਂ 24 ਬੋਤਲਾਂ ਬਰਾਮਦ ਕੀਤੀਆਂ | ਥਾਣਾ ਸਦਰ ਪੁਲਿਸ ਨੇ ਸ਼ਰਾਬ ਕਾਨੂੰਨ 'ਚ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਦੁਕਾਨ 'ਚੋਂ ਇਕ ਲੱਖ 15 ਹਜ਼ਾਰ ਚੋਰੀ, ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਡੀ. ਸੀ. ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।