ਸਮਾਣਾ, 16 ਜੂਨ (ਸਾਹਿਬ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੈ | ਇਸ ਲਈ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਕੈਂਪ ਲਗਾ ਕੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ ਚੌਧਰੀ ਨੇ ਦੱਸਿਆ ਕਿ ਬਲਾਕ ਸਮਾਣਾ ਵਲੋਂ ਪਿੰਡ ਦੇਧਨਾ ਬਲਾਕ ਪਾਤੜਾਂ ਵਿਚ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜਿਨ੍ਹਾਂ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ | ਉਸ ਦੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਕੈਂਪ ਲਗਾ ਕੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਗਈ | ਸਤੀਸ਼ ਕੁਮਾਰ ਚੌਧਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਸਭ ਤੋਂ ਵੱਧ ਫ਼ਾਇਦਾ ਪਾਣੀ ਦੀ ਬੱਚਤ ਹੈ | ਪੰਜਾਬ ਦੇ ਪਾਣੀ ਦੇ ਪੱਧਰ ਦਿਨ ਪ੍ਰਤੀ ਦਿਨ ਬਹੁਤ ਹੇਠਾਂ ਜਾ ਰਿਹਾ ਹੈ | ਕਿਸਾਨਾਂ ਨੂੰ ਕੀਟਨਾਸ਼ਕ ਦਵਾਈਆਂ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ | ਖੇਤੀਬਾੜੀ ਵਿਭਾਗ ਦੇ ਸਮੂਹ ਸਟਾਫ਼ ਦੇ ਜਨਤਾ ਸਦਕਾ ਪਿਛਲੇ ਸਾਲ ਨਾਲੋ ਝੋਨੇ ਦੀ ਸਿੱਧੀ ਬਿਜਾਈ ਵਿਚ 3 ਗੁਣਾ ਵਾਧਾ ਹੋਇਆ ਹੈ | ਇਸ ਤੋਂ ਇਲਾਵਾ ਕਿਸਾਨਾਂ ਪੀ. ਐਮ. ਕਿਸਾਨ ਨਿਧੀ ਯੋਜਨਾ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਗੁਰਵਿੰਦਰ ਸਿੰਘ ਏ. ਟੀ. ਐਮ., ਓਮ ਪ੍ਰਕਾਸ਼ ਨਰਿੰਦਰਪਾਲ ਸਿੰਘ ਏ.ਟੀ.ਐਮ ਤੇ ਪਰਮੀਤ ਸਿੰਘ ਵੀ ਹਾਜ਼ਰ ਸਨ |