ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਟੀਮ ਨੇ ਲੁਧਿਆਣਾ ਜ਼ਿਮਨੀ ਵਿਚ ਚੋਣ ਵਿਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਕਰਨ ਲਈ ਪੱਕਾ ਮੋਰਚਾ ਲਗਾਇਆ ਹੋਇਆ ਹੈ | ਵਿਧਾਇਕ ਕੋਹਲੀ ਦੇ ਨਿਰਦੇਸ਼ਾਂ 'ਤੇ ਪਟਿਆਲਾ ਸ਼ਹਿਰ ਦੇ ਕੌਂਸਲਰ, ਸਰਪੰਚ ਤੇ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਵਲੰਟੀਅਰਾਂ ਤੇ ਮਹਿਲਾ ਵਿੰਗ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਸੰਧੂ ਸਰਪੰਚ, ਕੌਂਸਲਰ ਦਲਵਿੰਦਰਪਾਲ ਸਿੰਘ ਮਿੱਕੀ, ਕੌਂਸਲਰ ਅੰਮਿ੍ਤਪਾਲ ਸਿੰਘ ਪਾਲੀ, ਪੰਚਾਇਤ ਮੈਂਬਰ ਬਲਜੀਤ ਸਿੰਘ, ਜਸਵੰਤ ਸਿੰਘ, ਕੌਂਸਲਰ ਰਣਜੀਤ ਸਿੰਘ, ਕੌਂਸਲਰ ਗੁਰਸ਼ਰਨ ਸਿੰਘ, ਕੌਂਸਲਰ ਹਰਮਨ ਸੰਧੂ ਕੌਂਸਲਰ ਜਗਤਾਰ ਜੱਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਵਿਚ ਦਿੱਤੀ ਗਈ ਹਰ ਗਰੰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਕ-ਇਕ ਕਰਕੇ ਪੂਰਾ ਕੀਤੀ ਜਾ ਰਹੀ ਹੈ | ਕੌਂਸਲਰਾਂ ਨੇ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਿਰਦੇਸ਼ਾਂ 'ਤੇ ਲੁਧਿਆਣਾ ਜ਼ਿਮਨੀ ਚੋਣ 'ਚ 'ਆਪ' ਦਾ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਉਨ੍ਹਾਂ ਦਾਅਵਾ ਕੀਤਾ ਲੋਕ ਇਹ ਸੀਟ ਵੀ ਆਮ ਆਦਮੀ ਪਾਰਟੀ ਦੀ ਝੋਲੀ ਪਾ ਕੇ ਵਿਕਾਸ ਦੀ ਰਾਹ 'ਤੇ ਚੱਲਣਗੇ |