10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਚੌਕ 'ਚ ਰੱਖ ਕੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ 'ਚ ਪੁੱਜਾ

ਅਜੀਤ ਡੈਸਕ 17-06-2025
ਪਾਤੜਾਂ, 16 ਜੂਨ (ਜਗਦੀਸ਼ ਸਿੰਘ ਕੰਬੋਜ)-ਪਟਿਆਲਾ ਜ਼ਿਲ੍ਹਾ ਦੀ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਭੂੰਡਥੇਹ ਵਿਖੇ ਜ਼ਮੀਨੀ ਵਿਵਾਦ ਦਰਮਿਆਨ ਅੱਗ 'ਚ ਝੁਲਸੇ ਵਿਅਕਤੀ ਦੀ ਮੌਤ ਨੂੰ ਲੈ ਕੇ ਪੁਲਿਸ ਵਲੋਂ ਕੇਸ 'ਚ ਨਾਮਜ਼ਦ ਕੀਤੇ ਗਏ 7 ਵਿਅਕਤੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਮਿ੍ਤਕ ਵਿਅਕਤੀ ਦੀ ਲਾਸ਼ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ 'ਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਰੱਖ ਕੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਮਿ੍ਤਕ ਦੇ ਵਾਰਸਾਂ ਨੇ ਪੁਲਿਸ 'ਤੇ ਜਾਣ ਬੁਝ ਕੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ | ਇਸ ਦੌਰਾਨ ਡੀ. ਐਸ. ਪੀ. ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਮਾਮਲੇ 'ਚ ਲੋੜੀਂਦੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ਜਦ ਕਿ ਬਾਕੀਆਂ ਦੀ ਭਾਲ ਜਾਰੀ ਹੈ | ਧਰਨੇ 'ਤੇ ਬੈਠੇ ਭੂੰਡਥੇਹ ਵਾਸੀ ਮਿ੍ਤਕ ਵਿਅਕਤੀ ਸੁਖਦੇਵ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਤੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕੇਸ ਚੱਲ ਰਿਹਾ ਸੀ | ਜਿਸ ਦੇ ਚੱਲਦਿਆਂ ਉਨ੍ਹਾਂ ਦੇ ਤਾਇਆ ਕੁਲਵਿੰਦਰ ਸਿੰਘ ਕਈ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੀ ਜ਼ਮੀਨ 'ਤੇ ਜਬਰੀ ਕਬਜ਼ਾ ਕਰਨ ਆਏ ਤਾਂ ਲੱਗੀ ਅੱਗ 'ਚ ਉਨ੍ਹਾਂ ਦੇ ਪਿਤਾ ਬੁਰੀ ਤਰ੍ਹਾਂ ਝੁਲਸ ਗਿਆ, ਜਿਨ੍ਹਾਂ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵਲੋਂ ਜਾਣਬੁਝ ਕੇ ਪਰਚੇ 'ਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਲਿਆ ਜਾਂਦਾ ਉਹ ਆਪਣੇ ਪਿਤਾ ਦੀ ਲਾਸ਼ ਨੂੰ ਚੌਕ 'ਚ ਰੱਖ ਕੇ ਧਰਨਾ ਜਾਰੀ ਰੱਖਣਗੇ | ਇਸ ਮੌਕੇ ਮਨਦੀਪ ਸਿੰਘ ਸ਼ਾਦੀਪੁਰ ਮੋਮੀਆਂ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਜੈਖਰ, ਮਾ. ਹਰਜਿੰਦਰ ਸਿੰਘ ਅਰਨੋਂ, ਸਤਨਾਮ ਸਿੰਘ ਗੁਰੂ ਨਾਨਕ ਪੁਰਾ, ਮੁਨਸ਼ਾ ਸਿੰਘ, ਸਰਬਜੀਤ ਕੌਰ, ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਣਾ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ-ਡੀ. ਐੱਸ. ਪੀ. ਬਰਾੜ ਅਗਲੀ ਖ਼ਬਰ ਨਗਰ ਨਿਗਮ ਤੇ ਕਾਰ ਵਪਾਰੀਆਂ 'ਚ ਬਣੀ ਸਹਿਮਤੀ, ਨਹੀਂ ਕੀਤਾ ਜਾਵੇਗਾ ਕਾਰ ਬਾਜ਼ਾਰ ਸ਼ਿਫ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।