240 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ
ਅਜੀਤ ਡੈਸਕ
18-06-2025
ਘਰ ਅੰਦਰ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਦੋ ਨਾਮਜ਼ਦ
ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਪਤੀ-ਪਤਨੀ ਵਲੋਂ ਇਕ ਵਿਅਕਤੀ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਦੀ ਅਤੇ ਉਸ ਦੀ ਨੂੰ ਹ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਨੂੰ ਨਾਮਜ਼ਦ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਮੇਸ਼ ਸਿੰਘ ਵਾਸੀ ਪਿੰਡ ਖੈਰਪੁਰ ਜੱਟਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੇ ਪਿੰਡ ਦੇ ਹੀ ਵਸਨੀਕ ਗੁਰਜੰਟ ਸਿੰਘ ਪੁੱਤਰ ਕਰਮ ਸਿੰਘ ਅਤੇ ਉਸ ਦੀ ਪਤਨੀ ਹਰਜੀਤ ਸਿੰਘ ਲੰਘੇ ਦਿਨੀਂ ਸਵੇਰੇ 11 ਵਜੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਉਸ ਦੀ ਕੁੱਟਮਾਰ ਕੀਤੀ | ਉਸੇ ਦਿਨ ਰਾਤ ਨੂੰ ਫੇਰ ਘਰ ਅੰਦਰ ਵੜ ਕੇ ਉਸ ਦੀ ਨੂੰ ਹ ਦੀ ਵੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗੁਰਜੰਟ ਸਿੰਘ ਅਤੇ ਉਸ ਦੀ ਪਤਨੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |