04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੇਚਕੱਸ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 3 ਔਰਤਾਂ ਸਮੇਤ 6 ਨਾਮਜ਼ਦ

ਅਜੀਤ ਡੈਸਕ 18-06-2025
ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕਾਲਕਾ ਰੋਡ ਪੁਰਾਣਾ ਰਾਜਪੁਰਾ ਵਿਖੇ ਇਕ ਵਿਅਕਤੀ ਦੇ ਮੋਟਰਸਾਈਕਲ ਨਾਲ ਦੂਜੇ ਦਾ ਮੋਟਰਸਾਈਕਲ ਟਕਰਾਉਣ 'ਤੇ ਪੇਚਕੱਸ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਔਰਤਾਂ ਸਮੇਤ 6 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਦਿੱਤ ਸਿੰਘ ਵਾਸੀ ਪਿੰਡ ਅਲੀਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਕਾਲਕਾ ਰੋਡ ਪੁਰਾਣਾ ਰਾਜਪੁਰਾ ਨੇੜੇ ਆਨੰਦ ਸਵੀਟਸ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ | ਇਸੇ ਦੌਰਾਨ ਉਸ ਦਾ ਮੋਟਰਸਾਈਕਲ ਮਨਪ੍ਰੀਤ ਸਿੰਘ ਵਾਸੀ ਦੇ ਮੋਟਰਸਾਈਕਲ ਨਾਲ ਟਕਰਾ ਗਿਆ | ਇਸ ਦੌਰਾਨ ਦੋਵਾਂ ਦੀ ਬਹਿਸਬਾਜੀ ਸ਼ੁਰੂ ਹੋ ਗਈ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਮੋਟਰਸਾਈਕਲ ਵਿਚੋਂ ਪੇਚਕੱਸ ਕੱਢ ਕੇ ਗੁਰਦਿੱਤ ਸਿੰਘ ਤੇ ਵਾਰ ਕੀਤੇ | ਇਸੇ ਦੌਰਾਨ ਉਸ ਨੇ ਆਪਣੇ ਹੋਰ ਸਾਥੀਆਂ ਨੂੰ ਵੀ ਬੁਲਾ ਲਿਆ ਤੇ ਸਾਰਿਆਂ ਨੇ ਰਲ ਕੇ ਗੁਰਦਿੱਤ ਸਿੰਘ ਦੀ ਕੁੱਟਮਾਰ ਕੀਤੀ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮਨਪ੍ਰੀਤ ਸਿੰਘ, ਉਸ ਦੀ ਪਤਨੀ ਕੋਮਲਪ੍ਰੀਤ ਕੌਰ, ਮੰਜੂਬਾਲਾ, ਇਕ ਅਣਪਛਾਤੀ ਔਰਤ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਪੁਲਿਸ ਉਪ ਕਪਤਾਨ ਬਰਾੜ ਵਲੋਂ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਅਗਲੀ ਖ਼ਬਰ 240 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।