04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਾਬਕਾ ਪ੍ਰਧਾਨ ਭੱਟੀ ਨੇ ਕੀਤੀ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

ਅਜੀਤ ਡੈਸਕ 18-06-2025
ਨਾਭਾ, 17 ਜੂਨ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਗੁਰਬਖਸ਼ੀਸ਼ ਸਿੰਘ ਭੱਟੀ ਪ੍ਰਧਾਨ ਫੋਕਲ ਪੁਆਇੰਟ ਐਸੋਸੀਏਸ਼ਨ ਨਾਭਾ ਵਲੋਂ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨਾਲ ਮੁਲਾਕਾਤ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਪ੍ਰਧਾਨ ਭੱਟੀ ਨੇ ਕਿਹਾ ਕਿ ਮੁਲਾਕਾਤ ਕਰਨ ਦੌਰਾਨ ਰਾਣਾ ਗੁਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਹਲਕੇ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਕਿਉਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਕਾਂਗਰਸ ਪਾਰਟੀ ਦੀ ਹੀ ਪੰਜਾਬ ਅੰਦਰ ਸਰਕਾਰ ਬਣਨੀ ਤੈਅ ਹੈ | ਭੱਟੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਤਰਾਹ-ਤਰਾਹ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਵੱਡੇ-ਵੱਡੇ ਆਗੂ ਹੁਣੇ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣੇ ਸ਼ੁਰੂ ਹੋ ਗਏ ਹਨ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਕਾਂਗਰਸ ਪਾਰਟੀ ਦਾ ਆਉਣ ਵਾਲਾ ਸਮਾਂ ਬਹੁਤ ਹੀ ਬਿਹਤਰ ਹੋਵੇਗਾ |
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਐਸ. ਸੀ. ਸਮਾਜ ਨਾਲ ਕੁੱਟਮਾਰ ਕਰਨ ਵਾਲੀ ਕਿਸਾਨ ਜਥੇਬੰਦੀ 'ਤੇ ਕਾਰਵਾਈ ਲਈ ਐਸ. ਡੀ. ਐ... ਅਗਲੀ ਖ਼ਬਰ ਸੰਜੀਵ ਅਰੋੜਾ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ-ਮੰਤਰੀ ਧਾਲੀਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।