03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ 'ਚ 'ਆਪ' ਦੀ ਹੂੰਝਾਫੇਰ ਜਿੱਤ ਹੋਵੇਗੀ-ਜੱਸੀ ਸੋਹੀਆਂ ਵਾਲਾ

ਅਜੀਤ ਡੈਸਕ 18-06-2025
ਨਾਭਾ, 17 ਜੂਨ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆ ਵਾਲਾ ਵਲੋਂ ਆਪਣੀ ਟੀਮ ਸਮੇਤ ਲਗਾਤਾਰ ਪਿਛਲੇ ਦੋ ਮਹੀਨਿਆਂ ਤੋਂ ਡਟਕੇ ਚੋਣ ਪ੍ਰਚਾਰ ਕੀਤਾ ਗਿਆ | ਚੋਣ ਪ੍ਰਚਾਰ ਦੇ ਅਖੀਰਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਹੂੰਝਾਫੇਰ ਫੇਰ ਜਿੱਤ ਹੋਵੇਗੀ ਕਿਉਂ ਜੋ ਹਲਕੇ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਨੂੰ ਦੇਖਦਿਆਂ ਹਲਕਾ ਪੱਛਮੀ ਦੇ ਲੋਕ ਬੇਹੱਦ ਖ਼ੁਸ਼ ਦਿਖਾਈ ਦਿੱਤੇ ਹਨ | ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਆਪ ਦੀ ਸਰਕਾਰ ਵਿਚ ਆਪ ਦਾ ਹੀ ਵਿਧਾਇਕ ਹੋਣਾ ਚਾਹੀਦਾ ਹੈ ਤਾਂ ਜੋ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਯੂਥ ਆਗੂ ਲਾਲੀ ਫਤਹਿਪੁਰੀਆ, ਦਵਿੰਦਰ ਸਿੰਘ ਸਰਪੰਚ ਕੁਲਾਰਾਂ, ਸੁੱਖ ਘੁੰਮਣ ਚਾਸਵਾਲ, ਜਤਿੰਦਰ ਸਿੰਘ ਸਰਾਓ ਕਕਰਾਲਾ, ਹੈਪੀ ਬੁੱਗਾ, ਗੋਪੀ ਫੈਜਗੜ੍ਹ, ਸੰਦੀਪ ਸਰਮਾ, ਸੁਖਜੀਤ ਹਾਂਸ, ਕੁਲਦੀਪ ਸਿੰਘ ਕਕਰਾਲਾ ਆਦਿ ਵਲੰਟੀਅਰਾਂ ਤੇ ਆਗੂਆਂ ਨੇ ਚੋਣ ਪ੍ਰਚਾਰ ਲਈ ਆਪਣਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਵਪਾਰ ਮੰਡਲ ਨਾਭਾ ਨੇ ਨਵ-ਨਿਯੁਕਤ ਕੋਤਵਾਲੀ ਇੰਚਾਰਜ ਸਰਬਜੀਤ ਸਿੰਘ ਚੀਮਾ ਦਾ ਸਨਮਾਨ ਕੀਤਾ ਅਗਲੀ ਖ਼ਬਰ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਐਸ. ਸੀ. ਸਮਾਜ ਨਾਲ ਕੁੱਟਮਾਰ ਕਰਨ ਵਾਲੀ ਕਿਸਾਨ ਜਥੇਬੰਦੀ 'ਤੇ ਕਾਰਵਾਈ ਲਈ ਐਸ. ਡੀ. ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।