03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਵਪਾਰ ਮੰਡਲ ਨਾਭਾ ਨੇ ਨਵ-ਨਿਯੁਕਤ ਕੋਤਵਾਲੀ ਇੰਚਾਰਜ ਸਰਬਜੀਤ ਸਿੰਘ ਚੀਮਾ ਦਾ ਸਨਮਾਨ ਕੀਤਾ

ਅਜੀਤ ਡੈਸਕ 18-06-2025
ਨਾਭਾ, 17 ਜੂਨ (ਕਰਮਜੀਤ ਸਿੰਘ)-ਵਪਾਰ ਮੰਡਲ ਨਾਭਾ ਦੇ ਪ੍ਰਧਾਨ ਸੋਮਨਾਥ ਢੱਲ, ਜਨਰਲ ਸਕੱਤਰ ਸੁਭਾਸ਼ ਸਹਿਗਲ, ਹਰੀ ਕਿ੍ਸ਼ਨ ਸੇਠ ਅਤੇ ਹੋਰ ਮੈਂਬਰਾਂ ਵਲੋਂ ਨਵ-ਨਿਯੁਕਤ ਕੋਤਵਾਲੀ ਇੰਚਾਰਜ ਸਰਬਜੀਤ ਚੀਮਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੋਮਨਾਥ ਢੱਲ ਨੇ ਕਿਹਾ ਕਿ ਸਰਬਜੀਤ ਸਿੰਘ ਚੀਮਾ ਇਕ ਇਮਾਨਦਾਰ ਅਧਿਕਾਰੀ ਹਨ ਅਤੇ ਉਹ ਪਹਿਲਾਂ ਵੀ ਨਾਭਾ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਸਰਬਜੀਤ ਸਿੰਘ ਚੀਮਾ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਸੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਅਸ਼ੋਕ ਅਰੋੜਾ, ਪ੍ਰਕਾਸ਼ ਗੋਇਲ, ਅਸ਼ੋਕ ਗੋਇਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੀਲ੍ਹਾ ਭਵਨ ਚੌਂਕ ਨੇੜੇ ਸੜਕ ਪੁੱਟੇ ਜਾਣ ਕਰਕੇ ਰਾਤ ਸਮੇਂ ਆਵਾਜਾਈ ਰਹੇਗੀ ਪ੍ਰਭਾਵਤ ਅਗਲੀ ਖ਼ਬਰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ 'ਚ 'ਆਪ' ਦੀ ਹੂੰਝਾਫੇਰ ਜਿੱਤ ਹੋਵੇਗੀ-ਜੱਸੀ ਸੋਹੀਆਂ ਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।