ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਖੁੱਲ੍ਹ ਗਈ ਹੈ¢ ਇਹ ਪ੍ਰਗਟਾਵਾ ਕਰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਦੇ ਬੁਲਾਰੇ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਜਮਾਤ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਆਨਲਾਈਨ ਕਰਵਾਈ ਜਾ ਰਹੀ ਹੈ ਅਤੇ ਇਸ ਸੰਬੰਧੀ ਵੈੱਬਸਾਈਟ www.navodaya.gov.in 'ਤੇ ਪਹੁੰਚ ਕੀਤੀ ਜਾ ਸਕਦੀ ਹੈ¢ ਉਨ੍ਹਾਂ ਦੱਸਿਆ ਕਿ ਅਰਜ਼ੀਆਂ ਜਮਾਂ ਕਰਾਉਣ ਦੀ ਆਖ਼ਰੀ ਮਿਤੀ 29 ਜੁਲਾਈ ਹੈ¢ ਇਸ ਲਈ ਗਰਮੀਆਂ 'ਚ ਸੀਟਾਂ ਭਰਨ ਲਈ ਸਾਰੇ ਦੇਸ਼ 'ਚ ਇਹ ਪ੍ਰੀਖਿਆ 13 ਦਸੰਬਰ 2025 ਨੂੰ ਹੋਵੇਗੀ ਅਤੇ ਸਰਦੀਆਂ ਲਈ ਭਰੀਆਂ ਜਾਣ ਵਾਲੀਆਂ ਸੀਟਾਂ ਲਈ 11 ਅਪ੍ਰੈਲ 2026 ਨੂੰ ਪ੍ਰੀਖਿਆ ਹੋਵੇਗੀ¢ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਦੇਸ਼ ਭਰ 'ਚ ਜਵਾਹਰ ਨਵੋਦਿਆ ਵਿਦਿਆਲਿਆ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਮੁਫ਼ਤ, ਉ?ਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਜਾਣੇ ਜਾਂਦੇ ਹਨ, ਇਸ ਲਈ ਪਟਿਆਲਾ ਜ਼ਿਲ੍ਹੇ ਦੇ ਮਾਪੇ ਅਤੇ ਵਿਦਿਆਰਥੀ ਜ਼ਰੂਰ ਇਸ ਸੁਵਿਧਾ ਦਾ ਲਾਭ ਲੈਣ¢ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਸਨੌਰ ਹਲਕੇ ਦੇ ਪਿੰਡ ਫ਼ਤਹਿਪੁਰ ਰਾਜਪੂਤਾਂ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਸਥਾਪਤ ਹੈ |