04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਆਰ. ਟੀ. ਓ. ਵਲੋਂ ਹੈਵੀ ਵਾਹਨਾਂ 'ਚ ਲੱਗੇ ਸਪੀਡ ਗਵਰਨਰਾਂ ਦੀ ਚੈਕਿੰਗ

ਅਜੀਤ ਡੈਸਕ 19-06-2025
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ ਨੇ ਨਿਰਧਾਰਿਤ ਨੇਮਾਂ ਮੁਤਾਬਿਕ ਵੱਖ-ਵੱਖ ਗੱਡੀਆਂ 'ਚ ਲੱਗੇ ਸਪੀਡ ਗਵਰਨਰਾਂ ਦੀ ਚੈਕਿੰਗ ਕੀਤੀ | ਉਨ੍ਹਾਂ ਕਿਹਾ ਕਿ ਕੁਝ ਨਿਰਧਾਰਿਤ ਸ਼ੇ੍ਰਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਲੱਗੇ ਹੋਣੇ ਲਾਜ਼ਮੀ ਹਨ, ਅਤੇ ਇਨ੍ਹਾਂ ਦੀ ਚੈਕਿੰਗ ਲਈ ਜਿੱਥੇ ਉਹ ਖ਼ੁਦ ਸੜਕਾਂ 'ਤੇ ਉਤਰਨਗੇ ਉੱਥੇ ਹੀ ਮੋਟਰ ਵਹੀਕਲ ਇੰਸਪੈਕਟਰ ਨੂੰ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਪੀਡ ਗਵਰਨਰ ਚੈਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਰੂਲ 118 ਆਫ਼ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਅਤੇ 21 ਅਗਸਤ 2012 ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੁਝ ਨਿਰਧਾਰਿਤ ਸ਼ੇ੍ਰਣੀ ਦੇ ਮੀਡੀਅਮ, ਹੈਵੀ, ਯਾਤਰੀ ਆਵਾਜਾਈ ਵਾਹਨਾਂ ਤੇ ਸਕੂਲੀ ਬੱਸਾਂ 'ਚ ਸਪੀਡ ਗਵਰਨਰ ਲੱਗਿਆ ਹੋਣਾ ਲਾਜ਼ਮੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਤੇ ਡਰਾਈਵਰਾਂ ਤੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਆਰ. ਟੀ. ਓ. ਨੇ ਕਿਹਾ ਕਿ ਖ਼ਾਸ ਤੌਰ 'ਤੇ ਸਕੂਲ ਬੱਸਾਂ ਵਿੱਚ ਏ.ਆਈ.ਐੱਸ. 0018 ਮਿਆਰ ਦੇ ਸਪੀਡ ਗਵਰਨਰ ਲੱਗੇ ਹੋਣੇ ਲਾਜ਼ਮੀ ਹਨ | ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਇਹ ਧਿਆਨ ਰੱਖਿਆ ਜਾਂਦਾ ਹੈ ਕਿ ਵਹੀਕਲ 'ਤੇ ਲੱਗੇ ਸਪੀਡ ਗਵਰਨਰ ਦੀਆਂ ਸੀਲਾਂ ਬਰਕਰਾਰ ਹੋਣ ਤੇ ਕੋਈ ਛੇੜਖ਼ਾਨੀ ਨਾ ਕੀਤੀ ਹੋਵੇ | ਸਪੀਡ ਗਵਰਨਰ ਦੀ ਗਤੀ ਸੀਮਾ ਵਿਭਾਗ ਦੀਆਂ ਸ਼ਰਤਾਂ ਮੁਤਾਬਿਕ ਹੈ ਜਾਂ ਨਹੀਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਟਰ ਵਹੀਕਲ ਇੰਸਪੈਕਟਰ ਵਲੋਂ ਵੀ ਗੱਡੀਆਂ ਦੇ ਨਿਰੀਖਣ ਸਮੇਂ ਸਪੀਡ ਗਵਰਨਰ ਲਈ ਸਹੀ ਪ੍ਰਮਾਣ ਪੱਤਰ ਤੇ ਲੋੜੀਂਦੇ ਪੈਰਾਮੀਟਰ ਦੀ ਐਂਟਰੀ ਵਾਹਨ ਪੋਰਟਲ ਵਿੱਚ ਵੀ ਲਾਜ਼ਮੀ ਦਰਜ ਕੀਤੇ ਜਾਣ | ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੱੁਲਰ ਦੇ ਨਿਰਦੇਸ਼ਾਂ ਮੁਤਾਬਕ ਟਰਾਂਸਪੋਰਟ ਵਿਭਾਗ ਵਲੋਂ ਸਕੂਲੀ ਬੱਚਿਆਂ ਦੀ ਆਵਾਜਾਈ ਸੁਰੱਖਿਅਤ ਬਣਾਉਣ ਲਈ 2 ਜੁਲਾਈ ਤੋਂ ਸਾਰੇ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਅਰੰਭੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਸੁਰੱਖਿਆ ਨੇਮਾਂ ਤੇ ਸਕੂਲ ਸੇਫ਼ ਵਾਹਨ ਨੀਤੀ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਉਲੰਘਣਾ ਸਾਹਮਣੇ ਆਉਣ 'ਤੇ ਸਕੂਲ ਮੁਖੀਆਂ ਵਿਰੁੱਧ ਵੀ ਕਾਰਵਾਈ ਅਰੰਭੀ ਜਾਵੇਗੀ | ਆਰ. ਟੀ. ਓ. ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ | ਇਸ ਦੇ ਨਾਲ ਹੀ ਸੜਕ ਸੁਰੱਖਿਆ ਵੀ ਯਕੀਨੀ ਬਣਾਉਣ ਲਈ ਆਵਾਜਾਈ ਨੇਮਾਂ ਦੀ ਪਾਲਣਾ ਕਰਵਾਉਣ ਬਾਬਤ ਚੈਕਿੰਗ ਜੋਰਾਂ 'ਤੇ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਦੋ ਨੌਜਵਾਨਾਂ ਨੂੰ ਨਸ਼ਾ ਛੁਡਾਊ ਸੈਂਟਰ 'ਚ ਦਾਖ਼ਲ ਕਰਵਾਇਆ ਅਗਲੀ ਖ਼ਬਰ ਜਾਅਲੀ ਕਰੰਸੀ ਸਮੇਤ ਦੋ ਔਰਤਾਂ ਸਮੇਤ 4 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।